October 26, 2021

Aone Punjabi

Nidar, Nipakh, Nawi Soch

ਪੰਜਾਬ ਸਰਕਾਰ ਨੂੰ ਲੈ ਕੇ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ ਨਵਜੋਤ ਸਿੰਘ ਸਿੱਧੂ: ਅਸ਼ਵਨੀ ਸ਼ਰਮਾ

1 min read

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਆਪਣੀ ਹੀ ਪਾਰਟੀ ਦੀ ਕਾਰਜਪ੍ਰਣਾਲੀ ਤੇ ਸਵਾਲ ਖੜ੍ਹੇ ਕਰਕੇ ਜ਼ਿੰਮੇਵਾਰੀ ਤੋਂ ਨਹੀਂ ਭੱਕ ਸਕਦੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਲਏ ਗਏ ਫ਼ੈਸਲੇ ਕੈਬਨਿਟ ਲੈਂਦੀ ਹੈ ਅਤੇ ਸਿੱਧੂ ਖ਼ੁਦ ਵੀ ਪੰਜਾਬ ਦੇ ਕੈਬਨਿਟ ਮੰਤਰੀ ਹਨ, ਜਿਹੜੇ ਐਮਐਲਏ ਵੀ ਹਨ। ਲੁਧਿਆਣਾ ਵਿਖੇ ਜ਼ਿਲ੍ਹਾ ਕਾਰਜਕਾਰਨੀ ਬੈਠਕ ਚ ਸ਼ਾਮਲ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼ਰਮਾ ਨੇ ਕਿਹਾ ਕਿ ਸਿੱਧੂ ਨੂੰ ਪ੍ਰਧਾਨ ਬਣਾਉਣਾ ਕਾਂਗਰਸ ਪਾਰਟੀ ਦਾ ਫ਼ੈਸਲਾ ਹੈ ਅਤੇ ਇਹ ਹਰ ਪਾਰਟੀ ਦਾ ਆਪਣਾ ਅਧਿਕਾਰ ਹੁੰਦਾ ਹੈ। ਜਦਕਿ ਸਿੱਧੂ ਦੀ ਨਿਯੁਕਤੀ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਇਸਦੀ ਕਹਾਣੀ ਦਿੱਲੀ ਵਿੱਚ ਲਿਖੀ ਗਈ ਹੈ, ਕਿਉਂਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਕਿਸੇ ਵੀ ਵਾਅਦੇ ਨੂੰ ਪੂਰਾ ਕਰਨ ਚ ਅਸਫਲ ਰਹੀ ਹੈ। ਜਿਨ੍ਹਾਂ ਇਹ ਲੱਗਿਆ ਕਿ ਜਨਤਾ ਬਦਲਾਅ ਵੱਲ ਜਾ ਰਹੀ ਹੈ ਤਾਂ ਇਨ੍ਹਾਂ ਨੇ ਸਿੱਧੂ ਨੂੰ ਪ੍ਰਧਾਨ ਬਣਾਇਆ, ਸਿੱਧੂ ਵੀ ਸੂਬਾ ਸਰਕਾਰ ਦੀ ਕਾਰਜਪ੍ਰਣਾਲੀ ਤੇ ਸਵਾਲ ਚੁੱਕ ਚੁੱਕੇ ਹਨ। ਜਿਹੜੇ ਖੁਦ ਵੀ ਕੈਬਨਿਟ ਮੰਤਰੀ ਰਹੇ ਹਨ ਅਤੇ ਐਮ ਐਲ ਏ ਹਨ ਅਤੇ ਆਪਣੀ ਜਿੰਮੇਵਾਰੀ ਤੋਂ ਨਹੀਂ ਭੱਜ ਸਕਦੇ। ਜਦਕਿ ਭਾਜਪਾ ਦੇ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਲੈ ਕੇ ਉਨ੍ਹਾਂ ਨੇ ਕਿਹਾ ਕਿ ਇਹ ਭਾਰਤੀ ਜਨਤਾ ਪਾਰਟੀ ਦੀ ਪ੍ਰਕਿਰਿਆ ਰਹੀ ਹੈ ਕਿ ਪਹਿਲਾਂ ਕੌਮੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਹੁੰਦੀ ਹੈ ਅਤੇ ਬਾਅਦ ਜਿਲ੍ਹਾ ਅਤੇ ਮੰਡਲ ਕਾਰਜਕਾਰਨੀ ਕਮੇਟੀਆਂ ਦੇ ਮੀਟਿੰਗ ਹੁੰਦੀ ਹੈ ਤਾਂ ਜੋ ਵਰਕਰਾਂ ਦੇ ਵਿਚਾਰਾਂ ਨੂੰ ਕੌਮੀ ਪੱਧਰ ਤੇ ਪਹੁੰਚਾਇਆ ਜਾ ਸਕੇ

Leave a Reply

Your email address will not be published. Required fields are marked *