June 13, 2021

Aone Punjabi

Nidar, Nipakh, Nawi Soch

ਪੰਜਾਬ ਸਰਕਾਰ ਵੱਲੋਂ ਲਾਏ ਲੌਕਡਾਊਨ ਦਾ ਵਿਰੋਧ ਕਰਨ ਲਈ ਅੱਜ ਸੜਕਾਂ ‘ਤੇ ਉਤਰਨਗੇ ਕਿਸਾਨ

1 min read

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੀਆਂ ਕਿਸਾਨ -ਮਜ਼ਦੂਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਲਾਏ ਲੌਕਡਾਊਨ ਦਾ ਅੱਜ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ ਦੁਕਾਨਦਾਰਾਂ ਅਤੇ ਵਾਪਰੀਆਂ ਨੂੰ ਨਾਲ ਲੈ ਕੇ ਸਾਰੀਆਂ ਦੁਕਾਨਾਂ ਖੁੱਲ੍ਹਵਾਈਆਂ ਜਾਣਗੀਆਂ। ਇਸ ਮੌਕੇ ਪੁਲਿਸ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਕੀਤੀ ਗਈ ਹੈ।ਦਰਅਸਲ ‘ਚ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਲੌਕਡਾਊਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਸੀ।

ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਸੀ ਕਿ 8 ਮਈ ਨੂੰ ਕਿਸਾਨ ਸ਼ਹਿਰ ਦੇ ਦੁਕਾਨਦਾਰਾਂ ਦੀਆਂ ਦੁਕਾਨਾਂ ਖੁੱਲ੍ਹਵਾਉਣਗੇ, ਜੋ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਦੇ ਚੱਲਦੇ ਲਗਾਏ ਲੌਕਡਾਊਨ ਤੋਂ ਬਾਅਦ ਬੰਦ ਹਨ।ਪੰਜਾਬ ਵਪਾਰ ਮੰਡਲ ਦੇ ਪੰਜਾਬ ਪ੍ਰਧਾਨ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਜੋ ਐਲਾਨ ਕੀਤਾ ਹੈ ਅਸੀਂ ਉਸਦਾ ਸਮਰਥਨ ਕਰਦੇ ਹਾਂ ਕਿ ਉਨ੍ਹਾਂ ਨੇ ਸਾਡੀਆਂ ਮੁਸ਼ਕਿਲਾਂ ਨੂੰ ਸਮਝਦੇ ਹੋਏ ਇਹ ਐਲਾਨ ਕੀਤਾ ਹੈ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਈ ਜ਼ਿਲਿਆਂ ਵਿੱਚ ਲੜੀਵਾਰ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ ,ਕਿਸਾਨ ਜਥੇਬੰਦੀਆਂ ਦੇ ਐਲਾਨ ਤੋਂ ਬਾਅਦ ਹੀ ਪੰਜਾਬ ਸਰਕਾਰ ਗੰਭੀਰ ਹੋਈ ਹੈ।ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਕੋਰੋਨਾ ਦੀ ਆੜ ਵਿਚ ਗਰੀਬ ਲੋਕਾਂ ਦਾ ਰੁਜ਼ਗਾਰ ਖੋਹਣ ਵਿਚ ਲੱਗੀ ਹੋਈ ਹੈ, ਜਦੋਂ ਕਿ ਕਾਰਪੋਰੇਟ ਘਰਾਣਿਆਂ ਨੂੰ ਹਰ ਤਰ੍ਹਾਂ ਦੀ ਛੋਟ ਅਤੇ ਆਰਥਿਕ ਮਦਦ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਲੌਕਡਾਊਨ ਦੇ ਨਾਂ ‘ਤੇ ਆਮ ਜਨਤਾ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ ਪਰ ਕਿਸਾਨ ਸਰਕਾਰ ਦੀ ਇਸ ਮਨਸ਼ਾ ਨੂੰ ਪੂਰਾ ਨਹੀਂ ਹੋਣ ਦੇਣਗੇ।ਓਧਰ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੋ ਵੀ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਨੂੰ ਸਖ਼ਤੀ ਨਾਲ ਲੈਂਦਿਆਂ ਕੈਪਟਨ ਨੇ ਡੀਜੀਪੀ ਨੂੰ ਹਦਾਇਤ ਕੀਤੀ ਹੈ ਕਿ ਲੌਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Leave a Reply

Your email address will not be published. Required fields are marked *