October 26, 2021

Aone Punjabi

Nidar, Nipakh, Nawi Soch

ਫਾਜ਼ਿਲਕਾ ਚ ਖੇਤਾਂ ਨੂੰ ਮਿਲਣ ਵਾਲੀ ਬਿਜਲੀ ਸਪਲਾਈ ਤੇ ਲਗਾਤਾਰ ਕੱਟ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਬਿਜਲੀ ਘਰ ਦੇ ਬਾਹਰ ਦਿੱਤਾ ਧਰਨਾ

1 min read




ਫਾਜ਼ਿਲਕਾ ਦੇ ਵਿਚ ਅੱਜ ਬਿਜਲੀ ਕੱਟਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਿਜਲੀ ਘਰ ਦੇ ਬਾਹਰ ਧਰਨਾ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਪੱਕਣ ਦੇ ਕਗਾਰ ਤੇ ਹੈ ਪਰ ਬਿਜਲੀ ਮਹਿਕਮੇ ਵੱਲੋਂ ਖੇਤਾਂ ਨੂੰ ਜਾਣ ਵਾਲੀ ਸਪਲਾਈ ਤੇ ਲਗਾਤਾਰ ਕੱਟ ਲਗਾਏ ਜਾ ਰਹੇ ਹਨ। ਜਿਸ ਦੇ ਚਲਦਿਆਂ ਅੱਜ ਉਨ੍ਹਾਂ ਨੂੰ ਮਜਬੂਰੀਵਸ ਧਰਨਾ ਦੇਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਜਲਦ ਹੀ ਬਹਾਲ ਨਾ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਹੋਰ ਵੀ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ।

Leave a Reply

Your email address will not be published. Required fields are marked *