August 18, 2022

Aone Punjabi

Nidar, Nipakh, Nawi Soch

ਬਠਿੰਡਾ ਵਿਖੇ ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ

1 min read

 ਬਠਿੰਡਾ ਵਿਖੇ ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼ ਪੰਜਾਬ  ਵੱਲੋਂ  ਆਪਣੀਆਂ ਮੰਗਾਂ ਨੂੰ ਲੈ ਕੇ  ਧਰਨਾ ਪ੍ਰਦਰਸ਼ਨ ਕੀਤਾ ਗਿਆ   ਅਤੇ  ਮਿਨੀ ਸੈਕਟਰੀਏਟ ਤੱਕ ਰੋਸ ਮਾਰਚ ਵੀ ਕੀਤਾ  ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਇਸ ਸਮੇਂ ਉਨ੍ਹਾਂ ਨੇ ਪੰਜਾਬ ਸਰਕਾਰ  ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ  ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਸਰਕਾਰੀ, ਅਰਧ ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਹਾਂ ਅਤੇ ਜੋ ਪਿਛਲੀਆਂ ਸਰਕਾਰਾਂ ਨੇ ਸਾਨੂੰ ਪੇ ਸਕੇਲ ਦਿੱਤੇ ਸਨ ਉਹ ਸਾਰੇ ਛੇਵੇਂ ਪੇ ਕਮਿਸ਼ਨ ਵਿਚ ਰੱਦ ਕਰ ਦਿੱਤੇ ਗਏ ਹਨ  ਅਤੇ ਅਸੀਂ ਫੀਲਡ ਵਿਚ ਆਪਣੇ ਵਹੀਕਲਾਂ ਤੇ ਜਾ ਕੇ ਕੰਮ ਕਰਦੇ ਹਾਂ  ਅਤੇ ਸਾਨੂੰ ਤੀਹ ਲਿਟਰ ਪੈਟਰੋਲ ਮਿਲਦਾ ਸੀ ਜੋ ਛੇਵੇਂ ਪੇ ਕਮਿਸ਼ਨ ਵਿੱਚ ਬੰਦ ਕਰ ਦਿੱਤਾ ਹੈ  ਉਨ੍ਹਾਂ ਕਿਹਾ ਕਿ ਜੇ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਅਸੀਂ ਸਾਰੇ ਕੰਮ ਠੱਪ ਕਰ ਦੇਵਾਂਗੇ ਜਿਸ ਕਾਰਨ ਸਾਰੇ  ਪ੍ਰਾਜੈਕਟ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਆਵੇਗੀ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ  

Leave a Reply

Your email address will not be published. Required fields are marked *