October 26, 2021

Aone Punjabi

Nidar, Nipakh, Nawi Soch

ਬੀਤੇ ਦਿਨੀਂ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਵੱਲੋਂ ਭਾਰਤੀ ਸੰਵਿਧਾਨ ਦੇ ਖ਼ਿਲਾਫ਼ ਵਰਤੀ ਗਈ ਸ਼ਬਦਾਵਲੀ ਨੂੰ ਲੈ ਕੇ ਜਿੱਥੇ ਪੂਰੇ ਸੂਬੇ ਅੰਦਰ ਸਿਆਸਤ ਪੂਰੀ ਤਰ੍ਹਾਂ ਗਰਮਾਈ

1 min read

ਬੀਤੇ ਦਿਨੀਂ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਵੱਲੋਂ  ਭਾਰਤੀ ਸੰਵਿਧਾਨ ਦੇ ਖ਼ਿਲਾਫ਼ ਵਰਤੀ ਗਈ ਸ਼ਬਦਾਵਲੀ ਨੂੰ ਲੈ ਕੇ  ਜਿੱਥੇ ਪੂਰੇ ਸੂਬੇ ਅੰਦਰ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਉਥੇ ਹੀ ਅੱਜ ਸਰਹੱਦੀ ਹਲਕਾ ਜਲਾਲਾਬਾਦ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਵੱਲੋਂ ਮਿਲ ਕੇ  ਆਮ  ਆਦਮੀ ਪਾਰਟੀ ਦੀ ਆਗੂ  ਗਗਨ ਅਨਮੋਲ ਮਾਨ ਦਾ ਪੁਤਲਾ ਫੂਕਿਆ ਗਿਆ  । ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ  ਬੀਤੇ ਦਿਨੀਂ ਆਮ ਆਦਮੀ ਪਾਰਟੀ ਦੀ ਆਗੂ ਗਗਨ ਅਨਮੋਲ ਮਾਨ ਦੇ ਵੱਲੋਂ ਭਾਰਤੀ ਸੰਵਿਧਾਨ ਦੇ ਖਿਲਾਫ ਗਲਤ ਸ਼ਬਦਾਵਲੀ ਵਰਤੀ ਗਈ ਸੀ  । ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਿਸ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵੱਲੋਂ ਮਿਲ ਕੇ ਜਲਾਲਾਬਾਦ ਦੇ ਵਿਚ ਇਹ ਪੁਤਲਾ ਫੂਕਿਆ ਗਿਆ ਹੈ  । ਉਨ੍ਹਾਂ ਨੇ ਕਿਹਾ ਕਿ ਬੀਬਾ ਗਗਨ ਅਨਮੋਲ ਅਜੇ ਨਵੀਂ ਨਵੀਂ ਸਿਆਸਤ ਵਿੱਚ ਆਈ ਹੈ ਅਤੇ ਉਨ੍ਹਾਂ ਨੂੰ ਸਿਆਸਤ ਬਾਰੇ ਪੂਰਾ ਜਾਂ ਨਹੀਂ ਹੈ  ,ਜਿਸ ਕਰਕੇ ਉਨ੍ਹਾਂ ਨੂੰ ਸਿਆਸਤ ਕਰਨ ਤੋਂ ਪਹਿਲਾਂ ਸਿਆਸਤ ਦਾ ਗਿਆਨ ਲੈਣਾ ਚਾਹੀਦਾ ਹੈ  ।ਇਸ ਮੌਕੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਬਸਪਾ ਦੇ ਆਗੂ ਅਤੇ ਵਰਕਰ ਵੀ ਹਾਜ਼ਰ ਸਨ  ।

Leave a Reply

Your email address will not be published. Required fields are marked *