November 28, 2021

Aone Punjabi

Nidar, Nipakh, Nawi Soch

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਕਿਸਾਨ ਆਗੂਆਂ ਦੇ ਵਿਚ ਰੂਸ ਲਾਇਆ ਧਰਨਾ

1 min read

ਅੱਜ ਤਲਵੰਡੀ ਸਾਬੋ ਵਿਖੇ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਆਗੂਆਂ ਦੇ ਵਿਰੋਧ ਕਰਨ ਦੇ ਸੱਦੇ ਤਹਿਤ ਤਲਵੰਡੀ ਸਾਬੋ ਵਿਖੇ ਵਿਜੈ ਸਾਂਪਲਾ ਦੇ ਲੰਘਣ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨਾਂ ਨੂੰ  ਨਾਲ ਲੈ ਕੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਵਿਰੋਧ ਕਰ ਦਿੱਤਾ  ਜਿਸ ਤੇ ਪੁਲਸ ਪ੍ਰਸ਼ਾਸਨ ਮੌਕੇ ਤੇ ਪੁੱਜ ਗਈ ਉਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਤੇ ਕਿਸਾਨਾਂ ਨੂੰ ਸ਼ਾਂਤ ਕਰਨ ਦੇ ਲਈ  ਉਨ੍ਹਾਂ ਨਾਲ ਧੱਕਾ ਮੁੱਕੀ ਕੀਤੀ ਜਿਸ ਦਾ ਭਾਰਤੀ ਕਿਸਾਨ ਯੂਨੀਅਨ ਨੇ ਡਟਵਾਂ ਵਿਰੋਧ ਕੀਤਾ ਤੇ ਬਾਅਦ ਵਿਚ ਥਾਣਾ ਚੌਕ ਵਿਚ ਇਕੱਠੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਕਿਸਾਨਾਂ ਨੇ ਭਾਜਪਾ ਆਗੂਆਂ ਤੇ ਪੁਲਸ ਪ੍ਰਸ਼ਾਸਨ ਦਾ ਵਿਰੋਧ ਕਰਦਿਆਂ ਧਰਨਾ ਲਗਾ ਦਿੱਤਾ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਬਿੰਦਰ ਸਿੰਘ ਜੋਗੇਵਾਲਾ ਨੇ ਦੱਸਿਆ  ਕਿ  

 ਕੇਂਦਰ ਦੀ ਭਾਜਪਾ ਹਕੂਮਤ ਵੱਲੋਂ ਕਿਸਾਨਾਂ ਤੇ ਧੱਕੇ ਨਾਲ ਥੋਪੇ ਜਾ ਰਹੇ ਤਿੰਨ ਕਾਲੇ ਕਾਨੂੰਨਾਂ , ਬਿਜਲੀ ਸੋਧ ਬਿੱਲ 2020, ਪਰਾਲੀ ਸਾੜਨ ਤੇ ਕਿਸਾਨਾਂ ਨੂੰ ਭਾਰੀ ਜੁਰਮਾਨੇ ਅਤੇ ਸਜ਼ਾਵਾਂ ਦੇ ਬਿੱਲਾਂ ਦੇ ਵਿਰੋਧ ਵਿੱਚ  ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਦੇ ਆਗੂਆਂ ਦੇ ਵਿਰੋਧ ਦਾ ਸੱਦਾ ਦਿੱਤਾ ਹੋਇਆ ਹੈ  । ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਕ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਤਲਵੰਡੀ ਸਾਬੋ ਵਿਖੇ ਭਾਜਪਾ ਆਗੂ ਵਿਜੈ ਸਾਂਪਲਾ ਦੇ ਆਉਣ ਤੇ  ਉਸ ਦਾ ਨਾਅਰੇਬਾਜ਼ੀ ਕਰ ਕੇ   ਜ਼ਬਰਦਸਤ ਵਿਰੋਧ ਕੀਤਾ ਗਿਆ  । ਵਿਰੋਧ ਕਰਨ ਲਈ ਤਲਵੰਡੀ ਸਾਬੋ ਬਲਾਕ ਦੇ ਆਗੂਆਂ ਬਿੰਦਰ ਸਿੰਘ ਜੋਗੇਵਾਲਾ , ਰਾਜਬੀਰ ਸਿੰਘ ਢਿੱਲੋਂ ,ਤਰਸੇਮ ਸਿੰਗਲਾ ,ਕਾਲਾ ਸਿੰਘ ਚੱਠੇਵਾਲਾ ਅਤੇ ਕੁਲਵਿੰਦਰ ਸਿੰਘ ਗਿਆਨਾ ਸਮੇਤ ਪਹੁੰਚੇ  ਕਿਸਾਨਾਂ ਦੀ ਤਲਵੰਡੀ ਸਾਬੋ ਪੁਲਸ ਵੱਲੋਂ ਲਾਠੀਚਾਰਜ ਕਰਕੇ ਖਿੱਚ ਧੂਹ ਕੀਤੀ ਗਈ  ਜਿਸ ਦੌਰਾਨ ਭਾਜਪਾ ਆਗੂ ਦੇ ਨਾਲ ਨਾਲ ਤਲਵੰਡੀ ਸਾਬੋ ਪੁਲਸ ਪ੍ਰਸ਼ਾਸਨ ਵਿਰੁੱਧ ਵੀ ਨਾਅਰੇਬਾਜ਼ੀ ਕੀਤੀ  । ਬਲਾਕ ਪ੍ਰਧਾਨ ਬਿੰਦਰ ਸਿੰਘ ਜੋਗੇਵਾਲਾ ਨੇ ਕਿਹਾ ਕਿ  ਇਨ੍ਹਾਂ ਖੇਤੀ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀ ਪੰਜਾਬ ਦੀ ਕੈਪਟਨ ਸਰਕਾਰ ਦਾ ਵੀ ਭਾਜਪਾ ਆਗੂ ਦਾ   ਸ਼ਾਂਤਮਈ ਵਿਰੋਧ ਕਰਨ ਵਾਲੇ ਕਿਸਾਨਾਂ ਦੀ ਖਿੱਚ ਧੂਹ ਕਰਨ ਨਾਲ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ  ।ਉਨ੍ਹਾਂ ਕਿਹਾ ਕਿ ਕੇਂਦਰ ਜਾਂ ਰਾਜ ਸਰਕਾਰ ਜਿੰਨਾ ਮਰਜ਼ੀ  ਸਖ਼ਤੀ ਕਰ ਲਵੇ ਭਾਜਪਾ ਆਗੂਆਂ ਨੂੰ  ਪਿੰਡਾਂ ਅਤੇ ਸ਼ਹਿਰਾਂ ਵਿੱਚ ਜਨਤਕ ਤੌਰ ਤੇ ਵੜਨ ਨਹੀਂ ਦਿੱਤਾ ਜਾਵੇਗਾ ।

Leave a Reply

Your email address will not be published. Required fields are marked *