October 26, 2021

Aone Punjabi

Nidar, Nipakh, Nawi Soch

ਮਗਨਰੇਗਾ ਮੁਲਾਜਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਹੱਥਾਂ

1 min read

ਮਗਨਰੇਗਾ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਕਚਿਹਿਰੀ ਚੌਂਕ ਤੋਂ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਤੱਕ ਰੋਸ ਸਰਕਾਰ ਦੇ ਖ਼ਿਲਾਫ਼ ਰੋਸ ਮਾਰਚ ਕੱਢਿਆ। ਇਸ ਸਮੇਂ ਸਮੂਹ ਮੁਲਾਜਮਾਂ ਵੱਲੋਂ ਆਪਣੇ ਹੱਥਾਂ ਵਿੱਚ ਤਖਤੀਆਂ ਫੜ ਕੇ  ਡੀਸੀ ਦਫਤਰ ਅੱਗੇ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੰਡ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਸਮੇਂ ਮਗਨਰੇਗਾ ਯੂਨੀਅਨ ਦੇ ਆਗੂ ਨੇ ਦੱਸਿਆ ਕਿ ਪਿਛਲੇ ਬਾਰਾਂ ਤੇਰਾਂ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਲੈ ਕੇ ਕੱਚੀਆਂ ਅਸਾਮੀਆਂ ਤੇ ਡਿਊਟੀ ਕਰ ਰਹੇ ਮਗਨਰੇਗਾ ਮੁਲਾਜਮਾਂ ਨੂੰ ਸਰਕਾਰ ਨੇ ਬਿਲਕੁੱਲ ਅਣਗੌਲਿਆ ਕੀਤਾ ਹੋਇਆ ਹੈ। ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਤੋਂ ਲੈ ਕੇ ਅੱਜ ਤੱਕ  ਲਾਰਿਆਂ ਤੋਂ ਸਿਵਾਏ ਕੁੱਝ ਵੀ ਪੱਲੇ ਨਹੀਂ ਪਾਇਆ। ਇਸ ਲਈ ਸਰਕਾਰ ਨੂੰ ਜਗਾਉਣ ਲਈ ਅੱਜ ਪੰਜਾਬ ਭਰ ਵਿੱਚ ਸਾਰੇ ਜ਼ਿਲਿਆਂ ਵਿੱਚ ਸਰਕਾਰ ਦੇ ਦਾਅਵਿਆਂ ਦੀ ਪੰਡ ਸਾੜ ਕੇ ਸਰਕਾਰ ਨੂੰ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ ਕੀਤੀ ਹੈ। ਉਨਾਂ ਕਿਹਾ ਕਿ ਇਕ ਹਫਤੇ ਤੋਂ ਚੱਲ ਰਹੀ ਹੜਤਾਲ ਦੇ ਬਾਵਜੂਦ ਅਜੇ ਤੱਕ ਉਨਾਂ ਦੀ ਕੋਈ ਵੀ ਸੁਣਵਾਈ ਨਹੀਂ ਹੋਈ ਅਤੇ ਜੇਕਰ ਅੱਜ ਵੀ ਕੋਈ ਸੁਣਵਾਈ ਨਾ ਹੋਈ ਤਾਂ 22 ਜੁਲਾਈ ਨੂੰ ਰਾਜ ਦੇ ਹੈੱਡ ਕੁਆਰਟਰ ਤੇ ਪੰਜਾਬ ਪੱਧਰ ਦਾ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨਾਂ ਕਿਹਾ ਕਿ ਉਨਾਂ ਸਮਾਂ ਸੰਘਰਸ਼ ਜਾਰੀ ਰਹੇਗਾ, ਜਿਨਾਂ ਸਮਾਂ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਵੇਗਾ ।

Leave a Reply

Your email address will not be published. Required fields are marked *