September 22, 2021

Aone Punjabi

Nidar, Nipakh, Nawi Soch

ਮਨਿੰਦਰ ਸਿੰਘ ਸੇਖੋਂ ਵੱਲੋਂ ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਅਤੇ ਕਿਸਾਨੀ ਸੰਘਰਸ਼ ਦੀ ਸਫਲਤਾ ਲਈ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਵਾਈ

1 min read

ਕਾਂਗਰਸ ਹਾਈਕਮਾਨ ਵੱਲੋ ਪੰਜਾਬ ਪ੍ਰਦੇਸ ਕਾਂਗਰਸ ਦੀ ਕਮਾਨ ਨਵਜੋਤ ਸਿੰਘ ਸਿੱਧੂ ਨੂੰ ਦੇਣ ਤੋ ਬਾਅਦ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਜੋਸ ਦੇ ਨਾਲ ਖੁਸੀ ਦਾ ਮਹੋਲ ਹੈ ਹਲਕਾ ਮੌੜ ਤੋਂ ਕਾਂਗਰਸ ਦੇ ਸੀਨੀਅਰ ਆਗੂ ਮਨਿੰਦਰ ਸਿੰਘ ਸੇਖੋਂ ਨੇ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਦੀ ਖੁਸੀ ਵਿੱਚ ਆਪਣੇ ਵਰਕਰਾਂ ਸਮੇਤ ਇਤਿਹਾਸਕ ਗੁਰਦੁਆਰਾ ਸ਼੍ਰੀ ਤਿੱਤਰਸਰ ਸਾਹਿਬ ਵਿਖੇ ਪਹੁੰਚ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਅਤੇ ਕਿਸਾਨੀ ਸੰਘਰਸ਼ ਦੀ ਸਫਲਤਾ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਵਾਈ ਗਈ।ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਹਲਕੇ ਦੇ ਪੰਚ ਸਰਪੰਚ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।ਅਰਦਾਸ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੇਖੋਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਪਿਛਲੇ ਸਮੇਂ ਵਿਚ ਲੋਕਾਂ ਨਾਲ ਕੀਤੇ ਹੋਏ ਵਾਅਦੇ ਵੀ ਜਲਦੀ ਹੀ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਅੱਜ ਦਿੱਲੀ ਦੀਆਂ ਬਰੂਹਾਂ ਤੇ ਧਰਨਾ ਲਗਾ ਕੇ ਬੈਠੇ ਹਨ ਅਤੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਹਰ ਪੰਜਾਬੀ ਦਾ ਇਹ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਦਾ ਪੂਰਾ ਸਾਥ ਦੇਣ ਅਤੇ ਹਲਕਾ ਮੌੜ ਤੋਂ ਕਾਂਗਰਸੀ ਵਰਕਰਾਂ ਨਾਲ ਅੱਜ ਕਿਸਾਨੀ ਸੰਘਰਸ਼ ਦੀ ਜਿੱਤ ਲਈ ਅਰਦਾਸ ਵੀ ਕਰਵਾਈ ਗਈ ਹੈ। 

Leave a Reply

Your email address will not be published. Required fields are marked *