August 8, 2022

Aone Punjabi

Nidar, Nipakh, Nawi Soch

ਮਰਜੀਤ ਸਿੰਘ ਗਿੱਲ ਲੰਢੇਕੇ ਤੀਸਰੀ ਵਾਰ ਫਿਰ ਬਣੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ

1 min read

ਐਂਕਰ ਲਿੰਕ  ਸ਼੍ਰੋਮਣੀ ਅਕਾਲੀ ਦਲ ਵਿੱਚ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਅਹੁਦਿਆਂ ਤੇ ਰਹਿਕੇ ਸੇਵਾਵਾਂ ਨਿਭਾਉਣ ਵਾਲੇ ਨਿਧੜਕ ਆਗੂ ਅਮਰਜੀਤ ਸਿੰਘ ਗਿੱਲ  ਲੰਢੇਕੇ ਨੂੰ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਵੱਲੋਂ  ਤੀਸਰੀ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦੀ ਸੇਵਾ ਸੌਪ ਇੱਕ ਵਾਰ ਫਿਰ ਜ਼ਿਲ੍ਹੇ ਦੀ ਵੱਡੀ ਸੇਵਾ ਸੌਂਪੀ ਗਈ ਹੈ ।ਇਸ ਮੌਕੇ ਤੇ ਕਿਸਾਨ ਵਿੰਗ ਦੇ  ਤੀਸਰੀ ਵਾਰ ਬਣੇ ਪ੍ਰਧਾਨ ਅਮਰਜੀਤ ਸਿੰਘ ਲੰਡੇਕੇ ਨੇ ਕਿਹਾ ਕਿ ਜੋ ਪਾਰਟੀ ਨੇ ਮੈਨੂੰ ਸੇਵਾ ਸੌਂਪੀ ਹੈ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ  ਅਤੇ ਪਾਰਟੀ ਦੀ ਚਡ਼੍ਹਦੀ ਕਲਾ ਲਈ ਦਿਨ ਰਾਤ ਮਿਹਨਤ ਕਰਾਂਗੇ  ।ਇਸ ਮੌਕੇ ਉਨਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿਨ ਰਾਤ ਮਿਹਨਤ ਕਰ ਕੇ ਜ਼ਿਲ੍ਹਾ ਮੋਗਾ ਦੀਆਂ ਚਾਰੇ ਦੀਆਂ ਚਾਰੇ ਸੀਟਾਂ ਵੱਡੀ ਲੀਡ ਨਾਲ ਜਿਤਾ ਕੇ ਅਕਾਲੀ ਦਲ ਦੀ ਝੋਲੀ ਵਿਚ ਪਾਉਣਗੇ  ।ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ ਨਵੀ ਸਮੂਹ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ  ਅਤੇ ਕਿਹਾ ਕਿ ਜੋ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਦੀ ਸੇਵਾ ਸੌਂਪੀ ਹੈ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ।

Leave a Reply

Your email address will not be published. Required fields are marked *