December 1, 2022

Aone Punjabi

Nidar, Nipakh, Nawi Soch

ਮਾਛੀਵਾਡ਼ਾ ਪੁਲਸ ਵਲੋਂ 25 ਕਿਲੋ ਭੁੱਕੀ ਸਮੇਤ 2 ਕਾਬੂ

1 min read




ਮਾਛੀਵਾਡ਼ਾ ਪੁਲਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸਤਨਾਮ ਸਿੰਘ ਉਰਫ਼ ਵਿੱਕੀ ਅਤੇ ਸੁਖਦੇਵ ਸਿੰਘ ਉਰਫ਼ ਸੁੱਖਾ ਦੋਵੇਂ ਵਾਸੀ ਬਗਲੀ ਕਲਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਠਾਕੁਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਰਨੈਲ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਪਵਾਤ ਪੁਲ ਨੇਡ਼੍ਹੇ ਗਸ਼ਤ ਕੀਤੀ ਜਾ ਰਹੀ ਸੀ ਕਿ ਇੱਕ ਮੋਟਰਸਾਈਕਲ ’ਤੇ ਸਵਾਰ 2 ਵਿਅਕਤੀਆਂ ਨੂੰ ਜਾਂਚ ਲਈ ਰੋਕਿਆ। ਮੋਟਰਸਾਈਕਲ ਸਵਾਰ ਨੇ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਤੁਰੰਤ ਕਾਬੂ ਕਰ ਲਿਆ ਗਿਆ। ਇਹ ਦੋਵੇਂ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਪਹਿਚਾਣ ਸਤਨਾਮ ਸਿੰਘ ਉਰਫ਼ ਵਿੱਕੀ ਅਤੇ ਸੁਖਦੇਵ ਸਿੰਘ ਉਰਫ਼ ਸੁੱਖਾ ਵਜੋਂ ਹੋਈ ਅਤੇ ਇਨ੍ਹਾਂ ਕੋਲ ਜੋ ਥੈਲਾ ਫਡ਼੍ਹਿਆ ਹੋਇਆ ਸੀ ਉਸ ’ਚੋਂ 25 ਕਿਲੋ ਭੁੱਕੀ ਬਰਾਮਦ ਹੋਈ। ਪੁਲਸ ਵਲੋਂ ਦੋਵਾਂ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਠਾਕੁਰ ਨੇ ਦੱਸਿਆ ਕਿ ਮਾਛੀਵਾਡ਼ਾ ਪੁਲਸ ਨੇ ਇਸ ਜੂਨ ਮਹੀਨੇ ਦੌਰਾਨ ਭੁੱਕੀ, ਸਮੈਕ ਤੇ ਹੈਰੋਇਨ ਦੇ ਕਰੀਬ 6 ਤੋਂ ਵੱਧ ਮਾਮਲੇ ਦਰਜ ਕਰ ਕਾਫ਼ੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਜੋ ਆਉਣ ਵਾਲੇ ਸਮੇਂ ’ਚ ਜਾਰੀ ਰਹੇਗੀ।

Leave a Reply

Your email address will not be published. Required fields are marked *