ਯੂਕਰੇਨ ਵਿੱਚ ਮਾਰੇ ਗਏ ਵਿਦਿਆਰਥੀ ਦੀ ਮੌਤ ਨੇ ਬਾਕੀ ਵਿਦਿਆਰਥੀਆਂ ਦੇ ਮਾਤਾ- ਪਿਤਾ ਦੀਆਂ ਵਧਾਈਆਂ ਫ਼ਿਕਰਾ
1 min read
ਭਾਰਤ ਸਰਕਾਰ ਦੀ ਦੇਰ ਕਰਣ ਦੇ ਨਾਲ ਨਿਕਲਿਆ ਇਹ ਨਤੀਜਾ
ਐਂਕਰ : ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੇ ਯੁੱਧ ਦੌਰਾਨ ਮਾਰੇ ਗਏ ਕਰਨਾਟਕਾ ਦੇ ਇਕ ਵਿਦਿਆਰਥੀ ਦੀ ਮੌਤ ਤੋਂ ਬਾਅਦ ਇੱਥੇ ਰਹਿ ਰਹੇ ਮਾਤਾ ਪਿਤਾ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ ਅੱਜ ਅੰਮ੍ਰਿਤਸਰ ਦੇ ਕੰਪਨੀ ਬਾਗ ਵਿਖੇ ਸਾਰੇ ਮਾਤਾ ਪਿਤਾ ਜਿਨ੍ਹਾਂ ਦੇ ਬੱਚੇ ਯੂਕਰੇਨ ਯੁੱਧ ਵਿਚ ਫਸੇ ਹੋਏ ਹਨ ਨੇ ਅਗਲੀ ਵਿਉਂਤਬੰਦੀ ਕੀਤੀ ਇਸ ਮੌਕੇ ਗੱਲਬਾਤ ਕਰਦੇ ਹੋਏ ਇੰਦਰਪ੍ਰੀਤ ਸਿੰਘ ਜਿਨ੍ਹਾਂ ਦਾ ਬੇਟਾ ਯੂਕਰੇਨ ਵਿੱਚ ਐਮਬੀਬੀਐਸ ਦੀ ਪੜ੍ਹਾਈ ਕਰਨ ਗਿਆ ਸੀ ਜੋ ਕਿ ਉਥੇ ਫਸਿਆ ਹੋਇਆ ਹੈ ਕਿ ਭਾਰਤ ਸਰਕਾਰ ਨੇ ਸਹੀ ਸਮੇਂ ਤੇ ਸਹੀ ਕਦਮ ਨਾ ਚੁੱਕ ਕੇ ਅੱਜ ਆਪਣੇ ਨਾਗਰਿਕਾਂ ਦੀ ਜਾਨ ਖਤਰੇ ਵਿਚ ਪਾਈ ਹੋਈ ਹੈ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਜੋ ਵੀ ਪ੍ਰਬੰਧ ਕੀਤੇ ਜਾ ਰਹੇ ਹਨ ਹੁਣ ਤਕ ਉਹ ਨਾਕਾਫੀ ਪਾਏ ਗਏ ਹਨ ਇਸ ਮੌਕੇ ਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਭਾਰਤ ਸਰਕਾਰ ਸਹੀ ਕਦਮ ਨਹੀਂ ਚੁੱਕੇਗੀ ਤਾਂ ਉਨ੍ਹਾਂ ਨੂੰ ਸਾਰੇ ਪੰਜਾਬ ਦੇ ਮਾਤਾ ਪਿਤਾ ਨੂੰ ਇਕੱਠਾ ਕਰਨਾ ਪੈ ਸਕਦਾ ਹੈ
ਜਗਦੀਸ਼ ਠਾਕੁਰ ਜਿਨ੍ਹਾਂ ਦਾ ਬੇਟਾ ਕੁਝ ਦਿਨ ਪਹਿਲਾਂ ਹੀ ਯੂਕਰੇਨ ਤੋਂ ਭਾਰਤ ਵਾਪਸ ਪਰਤਿਆ ਹੈ ਭਾਰਤ ਸਰਕਾਰ ਦੀ ਜੰਮ ਕੇ ਨਿਖੇਧੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਹ ਇਕ ਪਾਰਟੀ ਦੇ ਨਹੀਂ ਬਲਕਿ ਦੇਸ਼ ਦੇ ਪ੍ਰਧਾਨ ਮੰਤਰੀ ਹਨ ਅਤੇ ਹੁਣ ਤੱਕ ਸਹੀ ਕਦਮ ਨਾ ਚੁੱਕੇ ਜਾਣ ਕਾਰਨ ਹੀ ਅੱਜ ਭਾਰਤ ਦੇ ਨਾਗਰਿਕ ਯੂਕਰੇਨ ਵਿੱਚ ਤਸੀਹੇ ਸਹਿ ਰਹੇ ਹਨ ਅਤੇ ਪਲ ਪਲ ਮਰ ਰਹੇ ਹਨ
ਉਨ੍ਹਾਂ ਕਿਹਾ ਕਿ ਹੋਰਨਾਂ ਮਾਤਾ ਪਿਤਾ ਵਾਂਗ ਉਨ੍ਹਾਂ ਨੇ ਵੀ ਆਪਣੇ ਬੇਟੇ ਨੂੰ ਯੂਕ੍ਰੇਨ ਵਿਚ ਐੱਮਬੀਬੀਐੱਸ ਦੀ ਪੜ੍ਹਾਈ ਕਰਨ ਲਈ ਭੇਜਿਆ ਸੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਭਾਰਤ ਵਿੱਚ ਹੀ ਅਜਿਹੀ ਸਹੂਲੀਅਤ ਦੇ ਤਾਂ ਕਿਸੇ ਮਾਤਾ ਪਿਤਾ ਨੂੰ ਅੱਜ ਆਪਣੇ ਬੱਚਿਆਂ ਦੀ ਐਮਬੀਬੀਐਸ ਵਾਸਤੇ ਵਿਦੇਸ਼ ਭੇਜਣ ਦੀ ਲੋੜ ਨਾ ਪੈਂਦੀ