ਰਾਏਕੋਟ ਵਿਖੇ ਹਾਕਮ ਸਿੰਘ ਠੇਕੇਦਾਰ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵੱਲੋਂ ਮੀਟਿੰਗ
1 min read

ਰਾਏਕੋਟ ਵਿਖੇ ਆਮ ਆਦਮੀ ਪਾਰਟੀ ਦੀ ਇੱਕ ਇਕ ਅਹਿਮ ਮੀਟਿੰਗ ਸੀਨੀਅਰ ਆਗੂ ਹਾਕਮ ਸਿੰਘ ਠੇਕੇਦਾਰ ਅਤੇ ਰਾਮ ਕੁਮਾਰ ਛਾਪਾ ਦੀ ਅਗਵਾਈ ਵਿਚ ਹੋਈ। ਜਿਸ ਦੌਰਾਨ ਪਾਰਟੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ। ਜਿਸ ਸਦਕਾ ਮੀਟਿੰਗ ਇੱਕ ਕਾਨਫਰੰਸ ਵਿੱਚ ਤਬਦੀਲ ਹੋ ਗਈ, ਉਥੇ ਹੀ ਵੱਡੀ ਗਿਣਤੀ ਵਿੱਚ ਪਿੰਡਾਂ ਅਤੇ ਰਾਏਕੋਟ ਸ਼ਹਿਰ ਦੇ ਨੌਜਵਾਨ ਹਾਕਮ ਸਿੰਘ ਠੇਕੇਦਾਰ ਅਤੇ ਰਾਮ ਕੁਮਾਰ ਛਾਪਾ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ, ਜਿਨ੍ਹਾਂ ਦਾ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਦੇ ਵਿਚ ਇਕ ਇਤਿਹਾਸ ਸਿਰਜਿਆ ਗਿਆ, ਜਿੱਥੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਜਲੀ/ਪਾਣੀ ਮੁਫ਼ਤ ਅਤੇ ਸਿੱਖਿਆ ਤੇ ਸਿਹਤ ਸਹੂਲਤਾਂ ਬਿਹਤਰੀਨ ਤਰੀਕੇ ਨਾਲ ਮੁਹੱਈਆ ਕਰਵਾ ਕੇ ਕਰਵਾਈਆਂ ਅਤੇ ਕਲਾ ਅਨੁਸਾਰ ਸਰਕਾਰ ਦਾ ਸਬੂਤ ਦਿੱਤਾ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਮਾਡਲ ਪੰਜਾਬ ਵਿੱਚ ਲਾਗੂ ਕਰਕੇ ਜਿੱਥੇ ਪੰਜਾਬ ਦੇ ਲੋਕਾਂ ਨੂੰ ਬਿਹਤਰੀਨ ਸੁਚੱਜੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ , ਉੱਥੇ ਹੀ ਪੰਜਾਬ ਨੂੰ ਬੁਲੰਦੀਆਂ ਤੇ ਪਹੁੰਚਾਇਆ ਜਾਵੇਗਾ।