December 6, 2022

Aone Punjabi

Nidar, Nipakh, Nawi Soch

ਰਾਏਕੋਟ ਸ਼ਹਿਰ ‘ਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਪੱਖੋਵਾਲ ਵੱਲੋਂ ਹੱਕੀ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ

1 min read

ਰਾਏਕੋਟ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਅਤੇ ਕੈਪਟਨ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਤੋਂ ਸ਼ੁਰੂ ਹੋਇਆ ਇਹ ਰੋਸ਼ ਪ੍ਰਦਰਸ਼ਨ ਬੱਸ ਸਟੈਂਡ ਸਰਦਾਰ ਹਰੀ ਸਿੰਘ ਨਲੂਆ ਚੌਕ ਤੋਂ ਹੁੰਦਾ ਹੋਇਆ ਲੁਧਿਆਣਾ ਰੋਡ ਤੇ ਸਥਿਤ ਕਰਾਏਕੁਡੀ ਕਾਂਗਰਸ ਪਾਰਟੀ ਦੇ ਦਫਤਰ ਵਿਖੇ ਪਹੁੰਚਿਆ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਰਾਏਕੋਟ ਵਿਖੇ ਸਥਿਤ ਸਾਂਸਦ ਡਾ ਅਮਰ ਸਿੰਘ ਸੰਸਦ ਦੇ ਦਫਤਰ ਦਾ ਘਿਰਾਓ ਕੀਤਾ ਅਤੇ ਕਾਂਗਰਸ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ।ਇਸ ਮੌਕੇ ਜਾਣਕਾਰੀ ਦਿੰਦਿਆਂ ਡਾ ਜਸਵਿੰਦਰ ਕਾਲਖ ਸੂਬਾ ਜਨਰਲ ਸੈਕਟਰੀ ਅਤੇ ਡਾ ਮਿੱਠੂ ਸਿੰਘ ਮੁਹੰਮਦ ਸੀਨੀਅਰ ਮੀਤ ਪ੍ਰਧਾਨ ਪੰਜਾਬ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਚੋਣ ਮਨੋਰਥ ਪੱਤਰ ਵਿੱਚ ਮਦ ਨੰਬਰ-16 ‘ਤੇ ਦਰਜ ਕੀਤਾ ਸੀ ਕਿ ਸਰਕਾਰ ਬਣਨ ‘ਤੇ ਪੰਜਾਬ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਮਾਨਤਾ ਦਿੱਤੀ ਜਾਵੇਗੀ ਪ੍ਰੰਤੂ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਕੈਪਟਨ ਸਰਕਾਰ ਨੇ ਆਪਣਾ ਇਹ ਵਾਅਦਾ ਪੂਰਾ ਨਹੀਂ ਕੀਤਾ।ਜਿਸ ਖਿਲਾਫ਼ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਅੱਜ ਪੂਰੇ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਸਮੂਹ ਸਾਂਸਦਾਂ ਤੇ ਵਿਧਾਇਕਾਂ ਦੇ ਦਫ਼ਤਰਾਂ ਦਾ ਘਿਰਾਓ ਕਰਕੇ ਇੱਕ ਮੰਗ ਪੱਤਰ ਸੌਂਪਿਆ ਜਾਵੇ ਅਤੇ ਕਾਂਗਰਸ ਸਾਂਸਦ ਤੇ ਵਿਧਾਇਕ ਉਨ੍ਹਾਂ ਦਾ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜ ਕੇ ਚੋਣ ਵਾਅਦਾ ਚੇਤੇ ਕਰਵਾ ਕੇ ਪੂਰਾ ਕਰਵਾਉਣ। ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਜਰਬੇ ਦੇ ਆਧਾਰ ਤੇ ਰਜਿਸਟ੍ਰੇਸ਼ਨ ਕੀਤੀ ਜਾਵੇ, ਕੋਈ ਛੇ ਮਹੀਨਿਆਂ ਦਾ ਰੈਫਰੈਂਸ਼ਰ ਕੋਰਸ ਕਰਕੇ ਮਾਨਤਾ ਅਤੇ ਬਾਹਰਲੇ ਸੂਬਿਆਂ ਤੋਂ ਰਜਿਸਟਰਡ ਡਾਕਟਰਾਂ ਨੂੰ ਪੰਜਾਬ ਵਿਚ ਮਾਨਤਾ  ਦੇਣ ਆਦਿ ਮੰਗਾਂ ਹਨ, ਜਿਨ੍ਹਾਂ ਨੂੰ ਪੰਜਾਬ ਸਰਕਾਰ ਜਲਦ ਪੂਰਾ ਕਰੇ।ਇਸ ਮੌਕੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਦਫਤਰ ਇੰਚਾਰਜ ਕਾਂਗਰਸ ਪਾਰਟੀ ਰਾਏਕੋਟ ਨੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਦਿੱਤਾ ਮੰਗ ਪੱਤਰ ਫੜਿਆ ਅਤੇ ਭਰੋਸਾ ਦਿਵਾਇਆ ਕਿ ਸਾਂਸਦ ਡਾ ਅਮਰ ਸਿੰਘ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਮੰਤਰੀ ਭਾਰਤ ਕੋਲ ਆਪਣੀ ਨਿੱਜੀ ਚਿੱਠੀ ਭੇਜ ਕੇ ਲਾਜ਼ਮੀ ਤੌਰ ‘ਤੇ ਉਠਾਇਆ ਜਾਵੇਗਾ ਅਤੇ ਮੰਗਾਂ ਦੀ ਪੂਰਤੀ ਲਈ ਪੁਰਜ਼ੋਰ ਕੋਸ਼ਿਸ਼ ਵੀ ਕੀਤੀ ਜਾਵੇਗੀ।  

Leave a Reply

Your email address will not be published. Required fields are marked *