May 8, 2021

Aone Punjabi

Nidar, Nipakh, Nawi Soch

ਲੁਧਿਆਣਾ ਦੇ ਦੁੱਗਰੀ ਇਲਾਕੇ ਚ ਹੋਈ ਲੁੱਟ ਦੀ ਵਾਰਦਾਤ ਨੂੰ ਪੁਲਿਸ ਨੇ ਸੁਲਝਾਇਆ; ਕੰਪਨੀ ਦੇ ਮੁਲਾਜ਼ਮ ਸਣੇ ਚਾਰ ਵਿਅਕਤੀ ਕਾਬੂ; ਕਰੀਬ ਇੱਕ ਲੱਖ ਦੀ ਨਕਦੀ ਬਰਾਮਦ

1 min read

ਪੁਲੀਸ ਕਮਿਸ਼ਨਰ ਲੁਧਿਆਣਾ ਦਿਹਾਤੀ ਦੀ ਟੀਮ ਨੇ ਬੀਤੇ ਦਿਨੀਂ ਦੁੱਗਰੀ ਥਾਣਾ ਅਧੀਨ ਇਕ ਮਾਈਕਰੋ ਫਾਇਨਾਂਸ ਕੰਪਨੀ ਇਹ ਮੁਲਾਜ਼ਮਾਂ ਪਾਸੋਂ ਹੋਈ ਕਰੀਬ ਸਾਢੇ 8.5 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਸ ਨੇ ਚਾਰ ਦੋਸ਼ੀਆਂ ਨੂੰ ਕਾਬੂ ਕਰਨ ਦੇ ਨਾਲ ਕਰੀਬ ਇੱਕ ਲੱਖ ਰੁਪਏ ਦੀ ਕਰੰਸੀ ਸਣੇ ਵਾਰਦਾਤ ਚ ਇਸਤੇਮਾਲ ਕੀਤੇ ਗਏ ਹਥਿਆਰ ਵੀ ਬਰਾਮਦ ਕੀਤੇ ਹਨ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹੋਇਆਂ ਜੁਆਇੰਟ ਕਮਿਸ਼ਨਰ ਆਫ ਪੁਲੀਸ ਲੁਧਿਆਣਾ ਦਿਹਾਤੀ ਡਾ ਸਚਿਨ ਗੁਪਤਾ ਨੇ ਦੱਸਿਆ ਕਿ ਵਾਰਦਾਤ ਵਿਚ ਕੰਪਨੀ ਦੇ ਮੁਲਾਜ਼ਮ ਦਾ ਵੀ ਹੱਥ ਸੀ। ਜਿਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਕਰੀਬ 8.5 ਲੱਖ ਰੁਪਏ ਦੀ ਝਪਟਮਾਰੀ ਦੀ ਨਕਦੀ ਵਿਚੋਂ ਕਰੀਬ 1 ਲੱਖ ਰੁਪਏ ਬਰਾਮਦ ਕਰ ਲਏ ਗਏ ਹਨ। ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਕੇਸ ਦਰਜ ਹਨ। ਮਾਮਲੇ ਜਾਂਚ ਜਾਰੀ ਹੈ।

Leave a Reply

Your email address will not be published. Required fields are marked *