ਲੁਧਿਆਣਾ ਦੇ ਮੋਤੀਨਗਰ ਇਲਾਕੇ ਦੇ ਵਿੱਚ ਫੈਕਟਰੀ ਚ ਲੱਗੀ ਭਿਆਨਕ ਅੱਗ, ਇਸ ਮੌਕੇ ਤੇ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
1 min read
ਸਥਾਨਕ ਲੋਕਾਂ ਨੇ ਇਲਜ਼ਾਮ ਲਗਾਇਆ ਕਿ ਟਰਾਂਸਫਾਰਮ ਦੇ ਵਿੱਚ ਮੁਸ਼ਕਿਲਾਂ ਹੋਣ ਕਰਕੇ ਸ਼ਾਰਟ ਸਰਕਟ ਕਰਕੇ ਅੱਗ ਲੱਗਦੀਆਂ ਹਨ ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਵਾਰ ਬਿਜਲੀ ਵਿਭਾਗ ਨੂੰ ਸ਼ਿਕਾਇਤ ਵੀ ਦਿੱਤੀ ਜਾ ਚੁੱਕੀ ਹੈ ਪਰ ਹਾਲੇ ਤੱਕ ਉਨ੍ਹਾਂ ਦਾ ਮਸਲਾ ਹੱਲ ਨਹੀਂ ਕੀਤਾ ਗਿਆ ਉਨ੍ਹਾਂ ਕਿਹਾ ਕਿ ਟਰਾਂਸਫਾਰਮਰ ਦੇ ਸਵਿੱਚ ਆਨ ਆਫ ਕਰਨ ਦਾ ਕੋਈ ਸਿਸਟਮ ਨਹੀਂ ਹੈ ਉੱਧਰ ਦੂਜੇ ਪਾਸੇ ਮੌਕੇ ਤੇ ਪਹੁੰਚੇ ਅੱਗ ਬੁਝਾਊ ਅਮਲੇ ਦੇ ਅਫ਼ਸਰ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਾਮ ਛੇ ਵਜੇ ਦੇ ਕਰੀਬ ਇਸ ਬਾਰੇ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਤੁਰੰਤ ਮੌਕੇ ਤੇ ਪਹਿਲਾ ਦੋ ਗੱਡੀਆਂ ਭੇਜੀਆਂ ਗਈਆਂ ਅਤੇ ਫਿਰ ਦੋ ਹੋਰ ਗੱਡੀਆਂ ਭੇਜ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ ।