ਤਾਜ਼ਾ ਮਾਮਲਾ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿਚੋਂ ਸਾਹਮਣੇ ਆਇਆ ਹੈ ਜਿਥੇ ਕੁਝ ਨੌਜਵਾਨਾਂ ਵੱਲੋਂ ਆਪਸੀ ਤਕਰਾਰ ਨੂੰ ਲੈ ਕੇ ਫਾਇਰਿੰਗ ਕਰ ਦਿੱਤੀ
1 min read

ਲੁਧਿਆਣਾ ਦੇ ਵਿੱਚ ਗੁੰਡਾਗਰਦੀ ਕਿਸ ਕਦਰ ਵਧ ਗਈ ਹੈ ਇਸ ਗੱਲ ਦਾ ਅੰਦਾਜ਼ਾ ਇਸੇ ਤੋਂ ਲਾਇਆ ਜਾ ਸਕਦਾ ਹੈ ਕਿ ਸ਼ਰ੍ਹੇਆਮ ਫਾਈਰਿੰਗ ਕਰਨ ਲੱਗੇ ਗੁੰਡਾ ਕਿਸਮ ਦੇ ਅਨਸਰ ਸਮਾਂ ਨਹੀਂ ਲਗਾਉਂਦੇ। ਤਾਜ਼ਾ ਮਾਮਲਾ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿਚੋਂ ਸਾਹਮਣੇ ਆਇਆ ਹੈ ਜਿਥੇ ਕੁਝ ਨੌਜਵਾਨਾਂ ਵੱਲੋਂ ਆਪਸੀ ਤਕਰਾਰ ਨੂੰ ਲੈ ਕੇ ਫਾਇਰਿੰਗ ਕਰ ਦਿੱਤੀ ਗਈ ਜਿਸ ਵਿਚ ਗਲੀ ਵਿੱਚ ਹੀ ਖੜ੍ਹਾ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਜਿਸਨੂੰ ਹਸਪਤਾਲ ਚ ਦਾਖ਼ਲ ਕਰਵਾਇਆ ਗਿਆ ।ਜਦਕਿ ਇੱਕ ਨੌਜਵਾਨ ਗੋਲੀ ਪੱਟ ਨੂੰ ਛੂਹ ਕੇ ਨਿਕਲ ਗਈ। ਦੱਸਿਆ ਜਾਂਦਾ ਹੈ ਕਿ ਤਿੰਨ ਰਾਉਂਡ ਗੋਲੀ ਚਲਾਈ ਗਈ ਸੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਮੌਕੇ ਤੇ ਪਹੁੰਚੀ ਪੁਲਸ ਨੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਪਰ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ..