September 21, 2021

Aone Punjabi

Nidar, Nipakh, Nawi Soch

ਲੁਧਿਆਣਾ ਦੇ ਸਥਾਨਕ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਦੇ ਇਕ ਮਾਮਲੇ ਵਿਚ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ

1 min read

ਲੁਧਿਆਣਾ ਦੇ ਸਥਾਨਕ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਦੇ ਇਕ ਮਾਮਲੇ ਵਿਚ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ । ਮਾਨਯੋਗ ਜੱਜ ਹਰਸਿਮਰਨਜੀਤ ਸਿੰਘ ਦੀ ਅਦਾਲਤ ਵਲੋਂ ਇਹ ਹੁਕਮ ਅੱਜ ਦੇਰ ਸ਼ਾਮ ਜਾਰੀ ਕੀਤੇ ਗਏ ਹਨ । ਪਿਛਲੇ ਕਾਫੀ ਸਮੇਂ ਤੋਂ ਉਕਤ ਔਰਤ ਬੈਂਸ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਸੰਘਰਸ਼ ਕਰ ਰਹੀ ਸੀ । ਪੀੜਤ ਔਰਤ ਵਲੋਂ ਬੈਂਸ ’ਤੇ ਉਸ ਨਾਲ ਜਬਰ ਜਨਾਹ ਦੇ ਗੰਭੀਰ ਦੋਸ਼ ਲਗਾਏ ਸਨ । ਪੀੜਤ ਔਰਤ ਬੈਂਸ ਕੋਲ ਜਾਇਦਾਦ ਦੇ ਇਕ ਮਾਮਲੇ ਦਾ ਨਿਪਟਾਰਾ ਕਰਵਾਉਣ ਲਈ ਗਈ ਸੀ । ਅੱਜ ਦੇਰ ਸ਼ਾਮ ਅਦਾਲਤ ਵਲੋਂ ਹੁਕਮਾਂ ਦੀ ਕਾਪੀ ਥਾਣਾ ਡਿਵੀਜ਼ਨ ਨੰਬਰ ਛੇ ਵਿਚ ਭੇਜ ਦਿੱਤੀ ਹੈ ਅਤੇ ਪੁਲੀਸ ਨੂੰ ਤੁਰੰਤ ਬੈਂਸ ਖ਼ਿਲਾਫ਼ ਕੇਸ ਦਰਜ ਕਰਨ ਲਈ ਕਿਹਾ ਗਿਆ ਹੈ। ਹਨ । ਮਾਨਯੋਗ ਜੱਜ ਹਰਸਿਮਰਨਜੀਤ ਸਿੰਘ ਦੀ ਅਦਾਲਤ ਵਲੋਂ ਇਹ ਹੁਕਮ ਅੱਜ ਦੇਰ ਸ਼ਾਮ ਜਾਰੀ ਕੀਤੇ ਗਏ ਹਨ । ਪਿਛਲੇ ਕਾਫੀ ਸਮੇਂ ਤੋਂ ਉਕਤ ਔਰਤ ਬੈਂਸ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਸੰਘਰਸ਼ ਕਰ ਰਹੀ ਸੀ । ਪੀੜਤ ਔਰਤ ਵਲੋਂ ਬੈਂਸ ’ਤੇ ਉਸ ਨਾਲ ਜਬਰ ਜਨਾਹ ਦੇ ਗੰਭੀਰ ਦੋਸ਼ ਲਗਾਏ ਸਨ । ਪੀੜਤ ਔਰਤ ਬੈਂਸ ਕੋਲ ਜਾਇਦਾਦ ਦੇ ਇਕ ਮਾਮਲੇ ਦਾ ਨਿਪਟਾਰਾ ਕਰਵਾਉਣ ਲਈ ਗਈ ਸੀ । ਅੱਜ ਦੇਰ ਸ਼ਾਮ ਅਦਾਲਤ ਵਲੋਂ ਹੁਕਮਾਂ ਦੀ ਕਾਪੀ ਥਾਣਾ ਡਿਵੀਜ਼ਨ ਨੰਬਰ ਛੇ ਵਿਚ ਭੇਜ ਦਿੱਤੀ ਹੈ ਅਤੇ ਪੁਲੀਸ ਨੂੰ ਤੁਰੰਤ ਬੈਂਸ ਖ਼ਿਲਾਫ਼ ਕੇਸ ਦਰਜ ਕਰਨ ਲਈ ਕਿਹਾ ਗਿਆ ਹੈ।

Leave a Reply

Your email address will not be published. Required fields are marked *