ਲੁਧਿਆਣਾ ਪੁਲਿਸ ਵੱਲੋਂ ਬੱਸ ਸਟੈਂਡ ਤੇ ਚਲਾਇਆ ਗਿਆ ਚੈਕਿੰਗ ਅਭਿਆਨ, ਆਸ ਪਾਸ ਦੇ ਹੋਟਲਾਂ ਅਤੇ ਢਾਬਿਆਂ ਵਿੱਚ ਵੀ ਕੀਤੀ ਗਈ ਚੈਕਿੰਗ
1 min read

ਅੱਜ ਲੁਧਿਆਣਾ ਪੁਲਿਸ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਦੇ ਤਹਿਤ ਜੁਆਇੰਟ ਸੀ ਪੀ ਦੀਪਕ ਪਾਰਿਕ ਦੀ ਅਗਵਾਈ ਵਿੱਚ ਲੁਧਿਆਣਾ ਬੱਸ ਸਟੈਂਡ ਅਤੇ ਆਸ ਪਾਸ ਦੇ ਇਲਾਕਿਆਂ ਦੀ ਚੈਕਿੰਗ ਕੀਤੀ ਗਈ ਇਸ ਦੌਰਾਨ ਪੁਲੀਸ ਵੱਲੋਂ ਜਿੱਥੇ ਬੱਸ ਸਟੈਂਡ ਦੇ ਪਾਰਕਿੰਗ ਵਿਚ ਖੜ੍ਹੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਉਥੇ ਹੀ ਬੱਸਾਂ ਅਤੇ ਬੱਸ ਸਟੈਂਡ ਦੇ ਅੰਦਰ ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਆਸ ਪਾਸ ਦੇ ਹੋਟਲਾਂ ਤੇ ਢਾਬਿਆਂ ਵਿਚ ਵੀ ਚੈਕਿੰਗ ਕੀਤੀ ਗਈ।