September 18, 2021

Aone Punjabi

Nidar, Nipakh, Nawi Soch

ਲੁਧਿਆਣਾ ਵਿੱਚ ਫਿਰ ਤੋਂ ਕੋਵਿਡ 19 ਦੀਆਂ ਉਡਾਈਆਂ ਗਈਆਂ ਧੱਜੀਆਂ

1 min read
.ਲੁਧਿਆਣਾ ਵਿੱਚ ਭਾਜਪਾ ਦੇ ਕੈਂਪ ਚ ਸੋਸ਼ਲ ਡਿਸਟੈਸਿੰਗ ਦੀਆਂ ਉੱਡੀਆਂ ਧੱਜੀਆਂ, ਖ਼ਬਰ ਕਰਨ ਤੇ ਭਾਜਪਾ ਵਰਕਰਾਂ ਵੱਲੋਂ ਪੱਤਰਕਾਰਾਂ ਨਾਲ ਬਦਸਲੂਕੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ  ਨੇ ਕਿਹਾ ਸਭ ਸੂਬਾ ਸਰਕਾਰ ਦੀ ਗਲਤੀ


.ਇਕ ਪਾਸੇ ਜਿੱਥੇ ਪੰਜਾਬ ਦੇ ਵਿੱਚ ਕੋਰੋਨਾ ਮਹਾਂਮਾਰੀ ਲਗਾਤਾਰ ਪੈਰ ਪਸਾਰਦੀ ਜਾ ਰਹੀ ਹੈ ਅਤੇ ਲਗਾਤਾਰ ਮੌਤਾਂ ਦੇ ਅੰਕੜੇ ਵਧ ਰਹੇ ਨੇ ਉੱਥੇ ਹੀ ਟੀਕਾਕਰਨ ਤੇ ਸਿਆਸਤ ਵੀ ਜਾਰੀ ਹੈ ਅੱਜ ਲੁਧਿਆਣਾ ਦੇ ਰਾਜਗੁਰੂਨਗਰ ਵਿੱਚ ਭਾਜਪਾ ਵੱਲੋਂ ਆਪਣੇ ਤੌਰ ਤੇ ਟੀਕਾਕਰਨ ਕੈਂਪ ਲਗਾਇਆ ਗਿਆ ਜਿਸ ਵਿਚ ਸੋਸ਼ਲ ਡਿਸਟੈਂਸ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਗਈਆਂ, ਇਸ ਦੌਰਾਨ 100 ਤੋਂ ਵੱਧ ਲੋਕਾਂ ਦਾ ਇਕੱਠ ਕੀਤਾ ਗਿਆ ਅਤੇ ਖ਼ਬਰ ਕਰਨ ਪਹੁੰਚੀ ਸਾਡੀ ਚੀਨ ਨਾਲ ਭਾਜਪਾ ਦੇ ਵਰਕਰਾਂ ਵੱਲੋਂ ਬਦਸਲੂਕੀ ਕੀਤੀ ਗਈ, ਇਸ ਦੌਰਾਨ ਜਦੋਂ ਭਾਜਪਾ ਦੇ ਸੀਨੀਅਰ ਆਗੂ ਜੀਵਨ ਗੁਪਤਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪ੍ਰਬੰਧਾਂ ਦੀ ਕਮੀ ਪੂਰਾ ਕਰਨ ਅਤੇ ਸੂਬਾ ਸਰਕਾਰ ਤੇ ਨਿਸ਼ਾਨੇ ਵਿੰਨ੍ਹੇ 

ਸਾਡੀ ਟੀਮ ਵੱਲੋਂ ਜਦੋਂ ਰਾਜਗੁਰੂਨਗਰ ਵਿੱਚ ਲਾਏ ਗਏ ਟੀਕਾਕਰਨ ਕੈਂਪ ਦਾ ਦੌਰਾ ਕੀਤਾ ਗਿਆ ਤਾਂ ਉਥੇ 100 ਤੋਂ ਵੱਧ ਲੋਕ ਇਕੱਤਰ ਸਨ ਅਤੇ ਸੋਸ਼ਲ ਡਿਸਟੈਂਸ ਦੀਆਂ ਵੀ ਧੱਜੀਆਂ ਉਡਾਈਆਂ ਜਾ ਰਹੀਆਂ ਸਨ ਇਸ ਦੌਰਾਨ ਜਦੋਂ ਕੈਮਰਾ ਕੱਢ ਕੇ ਤਸਵੀਰਾਂ ਕੈਦ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ ਤਾਂ ਭਾਜਪਾ ਦੇ ਵਰਕਰ ਪੱਤਰਕਾਰਾਂ ਨਾਲ ਬਦਸਲੂਕੀ ਕਰਦੇ ਵਿਖਾਈ ਦਿੱਤੇ ਅਤੇ ਭਾਜਪਾ ਦੇ ਸੀਨੀਅਰ ਲੀਡਰ ਜੀਵਨ ਗੁਪਤਾ ਨੂੰ ਜਦੋਂ ਇਸ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪ੍ਰਬੰਧ ਜਲਦ ਦਰੁਸਤ ਕੀਤੇ ਜਾ ਰਹੇ ਨੇ ਉੱਧਰ ਲੁਧਿਆਣਾ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਇਹ ਵੀ ਕਿਹਾ ਕਿ ਇਹ ਸਭ ਸੂਬਾ ਸਰਕਾਰ ਦੀ ਗਲਤੀ ਕਰਕੇ ਹੋ ਰਿਹਾ ਹੈ ਕਿਉਂਕਿ ਉਹ ਭਾਜਪਾ ਨੂੰ ਕੈਂਪ ਲਗਾਉਣ ਦੀ ਇਜਾਜ਼ਤ ਨਹੀਂ ਦੇ ਰਹੀ ਅਤੇ ਜੋ ਇੱਕ ਦੋ ਕੈਂਪ ਲਗਾਏ ਜਾ ਰਹੇ ਨੇ ਉਸ ਵਿੱਚ ਲੋਕਾਂ ਦੀ ਭੀੜ ਇਕੱਠੀ ਹੋ ਰਹੀ ਹੈ ਇੱਥੇ ਸਵਾਲ ਇਹ ਵੀ ਹੈ ਕਿ ਸਿਆਸੀ ਰੋਟੀਆਂ ਸੇਕਣ ਲਈ ਅਜਿਹੇ ਕੈਂਪ ਲਗਾਏ ਜਾ ਰਹੇ ਨੇ ਅਤੇ ਲੋਕਾਂ ਦੀ ਜਾਨ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਇੱਥੋਂ ਤੱਕ ਕਿ ਰਾਜਗੁਰੂਨਗਰ ਨੂੰ ਪਹਿਲਾਂ ਹੀ ਪ੍ਰਸ਼ਾਸਨ ਵੱਲੋਂ ਮਾਈਕਰੋ ਕੰਟੋਨਮੈਂਟ ਜ਼ੋਨ ਐਲਾਨਿਆ ਗਿਆ ਹੈ ਉੱਧਰ ਲੋਕਾਂ ਨੇ ਵੀ ਕਿਹਾ ਕਿ ਇਹ ਪ੍ਰਬੰਧਕਾਂ ਦੀ ਗਲਤੀ ਹੈ ਉਨ੍ਹਾਂ ਨੂੰ ਪ੍ਰਬੰਧ ਪਹਿਲਾਂ ਪੂਰੇ ਕਰਨੇ ਚਾਹੀਦੇ ਸੀ ਉਸਤੋਂ ਬਾਅਦ ਟੀਕਾਕਰਨ ਉਨ੍ਹਾਂ ਨੇ ਕਿਹਾ ਇੱਥੇ ਕੋਰੂਨਾ ਹਟੇਗਾ ਨਹੀਂ ਸਗੋਂ ਹੋਰ ਲੱਗੇਗਾ…

Leave a Reply

Your email address will not be published. Required fields are marked *

You may have missed