October 28, 2021

Aone Punjabi

Nidar, Nipakh, Nawi Soch

ਲੁਧਿਆਣੇ ਦੇ ਅੰਬੇਦਕਰ ਨਗਰ ਵਿੱਚ ਇੱਕ ਲੜਕੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ

1 min read

ਲੁਧਿਆਣੇ ਦੇ ਅੰਬੇਦਕਰ ਨਗਰ ਵਿੱਚ ਇੱਕ ਲੜਕੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਮ੍ਰਿਤਕ ਲੜਕੀ ਕਿਹਾ ਜਾ ਰਿਹਾ ਹੈ ਕਿ ਗਰਭਵਤੀ ਸੀ। ਅਤੇ ਲੰਬੇ ਸਮੇਂ ਤੋਂ ਆਪਣੇ ਸਹੁਰੇ ਪਰਿਵਾਰ ਨਾਲ ਝਗੜੇ ਕਾਰਨ ਆਪਣੇ ਪੇਕੇ ਪਿੰਡ ਰਹਿ ਰਹੀ ਸੀ । ਵਾਰ-ਵਾਰ ਕੋਸ਼ਿਸ਼ ਕਰਨ ਤੇ ਵੀ ਪਤੀ ਉਸ ਨੂੰ ਲੈ ਕੇ ਨਹੀਂ ਗਿਆ। ਅਤੇ ਇਹ ਲੜਕੀ ਜੋ ਕਿ ਗਰਭਵਤੀ ਸੀ ਉਸ ਦੀ ਕੁਝ ਦਿਨ ਬਾਅਦ delivery ਹੋਣ ਵਾਲੀ ਸੀ । ਜਿਸ ਦੇ ਉਸ ਨੇ ਆਪਣੇ ਪਤੀ ਨੂੰ ਫੋਨ ਕੀਤਾ ਪਰ ਉਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਪਿਛਲੇ ਤਿੰਨ ਦਿਨਾਂ ਤੋਂ ਰੋਂਦੀ ਰਹੀ ਅਤੇ ਡਿਪ੍ਰੈਸ਼ਨ ਵਿੱਚੋਂ ਲਈ ਗਈ ਜਿਸ ਕਾਰਨ ਅੱਜ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਹ ਆਪਣੀ ਭੈਣ ਦਾ ਤਲਾਕ ਨਹੀਂ ਚਾਹੁੰਦੇ ਸਨ ਜਿਸ ਕਾਰਨ ਉਨ੍ਹਾਂ ਨੇ ਪੁਲਿਸ ਵਿੱਚ ਕੰਪਲੇਟ ਨਹੀਂ ਕੀਤੀ ਪਰ ਕਿਤੇ ਨਾ ਕਿਤੇ ਉਸ ਦੀ ਭੈਣ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਦੇ ਨਤੀਜੇ ਵਜੋਂ ਉਸ ਦੀ ਭੈਣ ਦੀ ਮੌਤ ਹੋ ਗਈ। ਉਹਨਾਂ ਵੱਲੋਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਗਈ ਹੈ।

Leave a Reply

Your email address will not be published. Required fields are marked *