September 22, 2021

Aone Punjabi

Nidar, Nipakh, Nawi Soch

ਸਮਰਾਲਾ ’ਚ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਦਰਦਨਾਕ ਮੌਤ

1 min read
ਸੋਮਵਾਰ ਨੂੰ ਸਮਰਾਲਾ ਨੇੜੇ ਕੁੱਬੇ ਟੋਲ ਪਲਾਜ਼ਾ ਵਿਖੇ ਮੋਟਰਸਾਈਕਲ ਸਵਾਰ ਇਕ ਪਰਿਵਾਰ ਦੇ ਦੋ ਜੀਆਂ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ ਹੈ। ਮਰਨ ਵਾਲਿਆਂ ’ਚ 34 ਸਾਲਾ ਇਕ ਔਰਤ ਅਤੇ ਉਸ ਦੀ 6 ਸਾਲ ਦੀ ਮਾਸੂਮ ਧੀ ਸ਼ਾਮਲ ਹੈ। ਜਦਕਿ ਮੋਟਰਸਾਈਕਲ ਚਾਲਕ ਮਿ੍ਰਤਕ ਔਰਤ ਦੇ ਪਤੀ ਸਮੇਤ ਇਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜ਼ਿਨਾਂ ਨੂੰ ਇਲਾਜ਼ ਲਈ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਵਾਸੀ ਪਿੰਡ ਲਲਤੋਂ (ਲੁਧਿਆਣਾ) ਅੱਜ ਸਵੇਰੇ ਆਪਣੀ ਪਤਨੀ ਇੰਦਰਜੀਤ ਕੌਰ (34) ਅਤੇ 6 ਸਾਲਾ ਦੀ ਧੀ ਗਗਨਦੀਪ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋਕੇ ਕਿਧਰੇ ਜਾ ਰਿਹਾ ਸੀ। ਸਮਰਾਲਾ ਨੇੜੇ ਪਿੰਡ ਕੁੱਬੇ ਦੇ ਟੋਲ ਪਲਾਜ਼ਾ ਵਿਖੇ ਪਹੰੁਚਣ ’ਤੇ ਸਾਹਮਣੇ ਤੋਂ ਆ ਰਹੀ ਇਕ ਤੇਜ ਰਫ਼ਤਾਰ ਕਾਰ ਨਾਲ ਇਨਾਂ ਦੀ ਸਿੱਧੀ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸਾਬਤ ਹੋਈ ਕਿ ਮੋਟਰਸਾਈਕਲ ਦੇ ਪਿੱਛੇ ਬੈਠੀ ਸੁਖਵੀਰ ਸਿੰਘ ਦੀ ਪਤਨੀ ਇੰਦਰਜੀਤ ਕੌਰ ਅਤੇ ਉਸ ਦੀ ਮਾਸੂਮ ਧੀ ਗਗਨਦੀਪ ਕੌਰ ਨੇ ਮੌਕੇ ’ਤੇ ਹੀ ਦਮ ਤੌੜ ਦਿੱਤਾ। ਜਦਕਿ ਕਾਰ ਦਾ ਚਾਲਕ ਜਿਸ ਦੀ ਪਹਿਚਾਣ ਲੁਧਿਆਣਾ ਦੇ ਦੁੱਗਰੀ ਨਿਵਾਸੀ ਰਵਿੰਦਰ ਸਿੰਘ ਵਜੋਂ ਹੋਈ ਹੈ, ਸਮੇਤ ਮੋਟਰਸਾਈਕਲ ਚਾਲਕ ਸੁਖਵੀਰ ਸਿੰਘ ਦੇ ਗੰਭੀਰ ਸੱਟਾਂ ਵੱਜੀਆਂ।






ਦੋਵੇਂ ਜ਼ਖਮੀਆਂ ਨੂੰ ਤੁਰੰਤ ਇਲਾਜ਼ ਲਈ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਕਿ ਡਾਕਟਰਾਂ ਨੇ ਕਾਰ ਚਾਲਕ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਮੁੱਢਲੀ ਸਹਾਇਤਾ ਮਗਰੋਂ ਲੁਧਿਆਣਾ ਰੈਫਰ ਕਰ ਦਿੱਤਾ ਹੈ। ਸੁਖਵੀਰ ਸਿੰਘ ਦੀ ਹਾਲਤ ਵੀ ਅਜੇ ਗੰਭੀਰ ਦੱਸੀ ਜਾ ਰਹੀ ਹੈ। ਦੋਵੇਂ ਮਿ੍ਰਤਕ ਮਾਂ-ਧੀ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਅਤੇ ਪੁਲਸ ਨੇ ਮੌਕੇ ’ਤੇ ਪਹੰਚ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *