August 8, 2022

Aone Punjabi

Nidar, Nipakh, Nawi Soch

ਸਰਕਾਰ ਨੇ ਮੰਗਾਂ ਨੂੰ ਜਲਦੀ ਤੋਂ ਜਲਦੀ ਪ੍ਰਵਾਨ ਨਾ ਕੀਤਾ ਤਾਂ ਆਉਣ ਵਾਲੇ ਸਮੇਂ ’ਚ ਸੰਘਰਸ਼ ਨੂੰ ਤੇਜ਼ ਕਰਨ ਦੀ ਦਿੱਤੀ ਚੇਤਾਵਨੀ

1 min read

ਜਲਾਲਾਬਾਦ,15ਜੁਲਾਈ -ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਅੱਜ ਆਪਣੀਆਂ ਹੱਕੀ ਮੰਗਾਂ ਲਈ ਬਲਾਕ ਡਾ. ਚਿਮਨ ਕੰਬੋਜ ਦੀ ਅਗਵਾਈ ਹੇਠ ਜਲਾਲਾਬਾਦ ਸ਼ਹਿਰ ਦੇ ਬਾਜ਼ਾਰਾਂ ’ਚ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ ਦੇ ਰੋਸ ’ਚ ਚੇਤਨਾ ਮਾਰਚ ਕੱਢ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਚੇਤਨਾ ਰੋਸ ਮਾਰਚ ਦੀ ਅਗਵਾਈ ਕਰ ਰਹੇ ਯੂਨੀਅਨ ਦੇ ਬਲਾਕ ਪ੍ਰਧਾਨ ਡਾ. ਚਿਮਨ ਕੰਬੋਜ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਠਿੰਡਾ ਦੇ ਜੱਸੀ ਬਾਗ਼ ਵਿਖੇ ਮਿਲ ਕੇ ਬੇਨਤੀ ਕੀਤੀ ਗਈ ਸੀ ਕਿ ਪੱਛਮੀ ਬੰਗਾਲ ਦੀ ਤਰਜ਼ ਤੇ ਸਿੱਖਿਆ ਦੇ ਮੁੱਢਲੀ ਕਿਸਮ ਦੀਆਂ ਸਿਹਤ ਸੇਵਾਵਾਂ ਦੇ ਹਿਤ ਪ੍ਰਮਾਣ ਪੱਤਰ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜਿਸ ਨੂੰ ਮੰਨ ਕੇ ਵਿਧਾਨ ਸਭਾ ਚੋਣਾਂ ਸਮੇਂ ਚੋਣ ਮਨੋਰਥ ਪੱਤਰ ਅੰਦਰ 16ਵੀਂ ਧਾਰਾ ਪਾ ਕੇ ਮਸਲਾ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਸੀ। ਪਰ ਸਾਢੇ 4ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਦੇ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ। ਬਲਾਕ ਪ੍ਰਧਾਨ ਡਾ. ਚਿਮਨ ਕੰਬੋਜ ਨੇ ਅੱਗੇ ਕਿਹਾ ਕਿ ਜਥੇਬੰਦੀ ਦੇ ਆਗੂਆਂ ਤੇ ਮੈਂਬਰਾਂ ਵੱਲੋਂ ਕੋਰੋਨਾ ਕਾਲ ਦੌਰਾਨ ਵੀ ਆਪਣੀ ਜਾਨ ਦੀ ਪ੍ਰਵਾਹ ਲਾ ਕਰਦੇ ਹੋਏ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਲੋਕਾਂ ਦੀ ਸੇਵਾ ਕੀਤੀ ਹੈ। 

Leave a Reply

Your email address will not be published. Required fields are marked *