September 21, 2021

Aone Punjabi

Nidar, Nipakh, Nawi Soch

ਸ਼ਬ ਡਵੀਜਨ ਤਲਵੰਡੀ ਸਾਬੋ ਦੇ ਇਲਾਕੇ ਵਿੱਚ ਪਏ ਭਾਰੀ ਮੀਂਹ ਕਾਰਣ ਕਈ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤ ਬਣੇ ਪਏ ਹਨ ਮੀਂਹ ਕਾਰਣ ਕਿਸਾਨਾਂ ਦੀ ਸੈਂਕੜੇ ਏਕੜ ਨਰਮੇ ਅਤੇ ਝੋਨੇ ਦੀ ਫਸਲ ਦੇ ਖਰਾਬੇ ਦਾ ਅੰਦੇਸ਼ਾ ਬਣ ਗਿਆ

1 min read

ਸ਼ਬ ਡਵੀਜਨ ਤਲਵੰਡੀ ਸਾਬੋ ਦੇ ਇਲਾਕੇ ਵਿੱਚ ਪਏ ਭਾਰੀ ਮੀਂਹ ਕਾਰਣ ਕਈ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤ ਬਣੇ ਪਏ ਹਨ ਮੀਂਹ ਕਾਰਣ ਕਿਸਾਨਾਂ ਦੀ ਸੈਂਕੜੇ ਏਕੜ ਨਰਮੇ ਅਤੇ ਝੋਨੇ ਦੀ ਫਸਲ ਦੇ ਖਰਾਬੇ ਦਾ ਅੰਦੇਸ਼ਾ ਬਣ ਗਿਆ ਹੈ ਉੱਥੇ ਵੱਡੀ ਗਿਣਤੀ ਲੋਕਾਂ ਦੇ ਘਰ ਵੀ ਨੁਕਸਾਨੇ ਗਏ ਹਨ।ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਨੁਕਸਾਨ ਦਾ ਜਾਇਜਾ ਲੈ ਕੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲ ਵੀ ਕੀਤੀ। ਸਾਬਕਾ ਵਿਧਾਇਕ ਸਿੱਧੂ ਸਭ ਤੋਂ ਪਹਿਲਾਂ ਹਲਕੇ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਪਿੰਡ ਜਗਾ ਰਾਮ ਤੀਰਥ ਵਿਖੇ ਗਏ ਜਿੱਥੇ ਕਰੀਬ 250 ਏਕੜ ਨਰਮੇ ਅਤੇ ਝੋਨੇ ਦੀ ਫਸਲ ਮੀਂਹ ਦੇ ਪਾਣੀ ਵਿੱਚ ਡੁੱਬ ਗਈ ਹੈ ਅਤੇ ਵੱਡੀ ਗਿਣਤੀ ਘਰ ਨੁਕਸਾਨੇ ਗਏ ਹਨ।ਸਾਬਕਾ ਵਿਧਾਇਕ ਨੇ ਪਿੰਡ ਸ਼ੇਖਪੁਰਾ ਅਤੇ ਬਹਿਮਣ ਕੌਰ ਸਿੰਘ ਵਿਖੇ ਵੀ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜਾਇਜ਼ਾ ਲਿਆ।ਸਾਬਕਾ ਵਿਧਾਇਕ ਨੇ ਕਿਹਾ ਕਿ ਪਾਣੀ ਵਿੱਚ ਘਿਰੇ ਕਿਸਾਨਾਂ ਦੀ ਚਾਰ ਦਿਨਾਂ ਬਾਅਦ ਵੀ ਕੋਈ ਸਾਰ ਨਹੀ ਲੈਣ ਪੁੱਜਾ,ਉਹਨਾਂ ਕਿਹਾ ਕਿ ਜੇ ਇੱਕ ਵਾਰ ਹੋਰ ਵਾਰਿਸ ਹੁੰਦੀ ਹੈ ਤੋ ਇਸ ਤੋ ਵੀ ਜਿਆਦਾ ਨੁਕਸਾਨ ਹੋ ਜਾਵੇਗਾ,ਸਾਬਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਖਰਾਬ ਹੋ ਚੁੱਕੀਆਂ ਫਸਲਾਂ ਦੀ ਗਿਰਦਾਵਰੀ ਕਰਵਾਕੇ ਅਤੇ ਨੁਕਸਾਨੇ ਘਰਾਂ ਦੀ ਸੂਚੀ ਤਿਆਰ ਕਰਕੇ ਉਨਾਂ ਨੂੰ ਯੋਗ ਮੁਆਵਜਾ ਦੇਵੇ

Leave a Reply

Your email address will not be published. Required fields are marked *