September 22, 2021

Aone Punjabi

Nidar, Nipakh, Nawi Soch

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਆਪ ਆਗੂ ਅਨਮੋਲ ਗਗਨ ਮਾਨ ਦਾ ਫੂਕਿਆ ਪੁਤਲਾ

1 min read

 ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਵੱਲੋਂ ਪਿਛਲੇ ਦਿਨੀਂ ਭਾਰਤ ਦੇ ਸੰਵਿਧਾਨ ਬਾਰੇ ਮਾੜੇ ਸ਼ਬਦਾਂ ਦੀ ਵਰਤੋਂ ਕਰਨ ਤੋਂ ਭੜਕੇ ਬਹੁਜਨ ਸਮਾਜ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਅੱਜ ਜਿੱਥੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਪੁਤਲੇ ਸਾੜਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਉਸੇ ਤਹਿਤ ਅੱਜ ਬਰਨਾਲਾ ਦੇ ਕਚਿਹਰੀ ਚੌਂਕ ਵਿਖੇ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਆਪ ਆਗੂ ਅਨਮੋਲ ਗਗਨ ਮਾਨ ਦਾ ਪੁਤਲਾ ਸਾੜਿਆ ਗਿਆ। ਆਗੂਆਂ ਵੱਲੋਂ ਕੇਜਰੀਵਾਲ ਅਤੇ ਅਨਮੋਨ ਗਗਨ ਮਾਨ ਖ਼ਿਲਾਫ਼ ਮੁਰਦਾਬਾਦ ਨਾਅਰੇ ਲਾਉਂਦੇ ਹੋਏ ਗਗਨ ਮਾਨ ’ਤੇ ਦੋਸ਼ ਧਰੋਹ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ। ਜਿੱਥੇ ਆਗੂਆਂ ਵੱਲੋਂ ਇਸ ਵਰਤਾਰੇ ਦੀ ਨਿੰਦਿਆਂ ਕੀਤੀ ਗਈ ਉੱਥੇ ਉਨਾਂ ਕਿਹਾ ਕਿ ਗਗਨ ਮਾਨ ਵੱਲੋਂ ਇਹ ਸਿਰਫ਼ ਸੰਵਿਧਾਨ ’ਤੇ ਹੀ ਉਗਲ ਨਹੀਂ ਚੁੱਕੀ ਗਈ, ਸਗੋਂ ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ’ਤੇ ਉਗਲੀ ਚੁੱਕੀ ਹੈ। ਉਨਾਂ ਕਿਹਾ ਕਿ ਬਾਬਾ ਸਾਹਿਬ ਕੋਲ ਤਕਰੀਬਨ 32 ਡਿਗਰੀਆਂ ਸਨ ਅਤੇ 9 ਭਾਸਾਵਾਂ ਦਾ ਗਿਆਨ ਉਨਾਂ ਨੂੰ ਹਾਸਿਲ ਸੀ ਅਤੇ ਉਨਾਂ ਵੱਲੋਂ ਹੀ ਲਿਖੇ ਸੰਵਿਧਾਨ ਮੁਤਾਬਕ ਸਾਨੂੰ ਸਮਾਜ ਵਿੱਚ ਬੋਲਣ ਦਾ ਅਧਿਕਾਰ ਪ੍ਰਾਪਤ ਹੋਇਆ ਹੈ ਅਤੇ ਔਰਤਾਂ ਨੂੰ ਬਰਾਬਰਤਾ ਦਾ ਅਧਿਕਾਰ ਵੀ ਬਾਬਾ ਸਾਹਿਬ ਵੱਲੋਂ ਹੀ ਦਿਵਾਇਆ ਗਿਆ ਹੈ। ਪਰ ਗਗਨ ਮਾਨ ਵੱਲੋਂ ਸੰਵਿਧਾਨ ਉੱਪਰ ਅਜਿਹੀ ਟਿੱਪਣੀ ਕਰਨਾ ਸਿੱਧੇ ਤੌਰ ’ਤੇ ਬਾਬਾ ਸਾਹਿਬ ਖ਼ਿਲਾਫ਼ ਟਿੱਪਣੀ ਕਰਨਾ ਹੈ। ਜਿਸ ਨੂੰ ਕਦੇ ਵੀ ਬਰਦਾਸਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਵੱਲੋਂ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ,, ਸਾਬਕਾ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ,  ਇਸਤਰੀ ਵਿੰਗ ਅਕਾਲੀ ਦਲ ਦੀ ਜਿਲਾ ਪ੍ਰਧਾਨ ਬੇਅੰਤ ਕੌਰ ਖਹਿਰਾ, ਲੋਕ ਸਭਾ ਬਸਪਾ ਦੇ ਇੰਚਾਰਜ ਹਵਾ ਸਿੰਘ ਹਨੇਰੀ, ਜਿਲਾ ਪ੍ਰਧਾਨ ਜਸਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਸਮੇਂ ਸਟੇਜ ਦੀ ਕਾਰਵਾਈ ਸੀਨੀਅਰ ਅਕਾਲੀ ਆਗੂ ਜਤਿੰਦਰ ਜਿੰਮੀ ਵੱਲੋਂ ਨਿਭਾਈ ਗਈ।

Leave a Reply

Your email address will not be published. Required fields are marked *