August 8, 2022

Aone Punjabi

Nidar, Nipakh, Nawi Soch

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਐਲਾਨ

1 min read

ਨਵ ਨਿਯੁਕਤ ਅਹੁਦੇਦਾਰ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਲੈ ਕੇ ਜਾਣਗੇ:- ਖੁਣ ਖੁਣ   ਹੁਸ਼ਿਆਰਪੁਰ  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਨਵ ਨਿਯੁਕਤ ਪ੍ਰਧਾਨ ਸ. ਗੁਰਦੀਪ ਸਿੰਘ ਖੁਣਖੁਣ ਨੇ ਜਥੇਬੰਦੀ ਦਾ ਵਿਸਥਾਰ ਕਰਨ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪ੍ਰੈਸ ਕਾਨਫਰੰਸ ਕਰ ਕੇ ਜ਼ਿਲ੍ਹਾ ਜਥੇਬੰਦੀ ਦੇ ਅਹੁਦੇਦਾਰਾਂ ਦੀ ਲਿਸਟ ਜਾਰੀ ਕੀਤੀ ਅਤੇ ਇਸ ਸਮੇਂ ਸ. ਗੁਰਦੀਪ ਸਿੰਘ ਖੁਣਖੁਣ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਦੀਆਂ ਪੰਜਾਬ ਅਤੇ ਮਨੁੱਖਤਾ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਜ਼ਿਲ੍ਹੇ ਵਿਚ ਪਾਰਟੀ ਲਈ ਲੰਮੇ ਸਮੇਂ ਤੋਂ ਕੰਮ ਕਰਨ ਵਾਲੇ ਵਰਕਰਾਂ ਨੂੰ ਅਹੁਦੇਦਾਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਇਸ ਸਮੇਂ ਕਿਹਾ ਕਿ ਪੰਜਾਬ ਅਤੇ ਦੇਸ਼ ਅੰਦਰ ਰਵਾਇਤੀ ਪਾਰਟੀਆਂ ਕਾਂਗਰਸ ,ਅਕਾਲੀ, ਭਾਜਪਾ ਤੇ ਆਪ ਪਾਰਟੀ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਵਾਰ ਵਾਰ ਸੱਤਾ ਵਿਚ ਆਉਂਦੀਆਂ ਹਨ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਕੇਵਲ ਲੋਕਾਂ ਦੀ ਲੁੱਟ ਖਸੁੱਟ ਅਤੇ ਲੋਕਾਂ ਤੇ ਜਬਰ ਜ਼ੁਲਮ ਹੀ ਕਰਦੀਆਂ ਹਨ ਪਰ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹਮੇਸ਼ਾਂ ਪੰਜਾਬ ਦੇ ਅਸਲੀ ਅਤੇ ਗੰਭੀਰ ਮੁੱਦੇ ਜਿਵੇਂ ਪੰਜਾਬ ਦੇ ਦਰਿਆਵਾਂ ਦੇ ਪਾਣੀਆਂ ਤੇ ਪੰਜਾਬ ਦੀ ਮਾਲਕੀ ਦਾ ਮਸਲਾ, ਪੰਜਾਬੀ ਬੋਲਦੇ ਇਲਾਕਿਆਂ ਦਾ ਮਸਲਾ, ਪੰਜਾਬ ਦੇ ਪਿੰਡ ਉਜਾੜ ਬਣਾਈ ਰਾਜਧਾਨੀ ਚੰਡੀਗਡ਼੍ਹ ਪੰਜਾਬ ਨੂੰ ਦੇਣ ਦਾ ਮਸਲਾ, 46 ਲੱਖ ਬੇਰੁਜ਼ਗਾਰ ਨੌਜਵਾਨਾਂ ਦਾ ਮਸਲਾ,ਜੂਨ ਚੌਰਾਸੀ ਅਤੇ ਨਵੰਬਰ ਚੁਰਾਸੀ ਦੀ ਸਿੱਖ ਨਸਲਕੁਸ਼ੀ ਦੇ ਕਾਤਲਾਂ ਨੂੰ ਸਜ਼ਾਵਾਂ ਦਾ ਮਸਲਾ,70 ਸਾਲ ਤੋਂ ਕਿਸਾਨੀ ਦੀ ਹੋ ਰਹੀ ਲੁੱਟ ਦਾ ਮਸਲਾ ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਇਨਸਾਫ ਦਾ ਮਸਲਾ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਾ ਮਸਲਾ , ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਵੱਲੋਂ ਪੰਜਾਬ ਦੀ ਜਵਾਨੀ ਨੂੰ ਸਾਜ਼ਿਸ਼ ਤਹਿਤ ਨਸ਼ਿਆਂ ਵੱਲ ਧੱਕਣ,ਮਜ਼ਦੂਰਾਂ ਮੁਲਾਜ਼ਮਾਂ ਦੀਆਂ ਮੰਗਾਂ ਆਦਿ ਗੰਭੀਰ ਮਸਲਿਆਂ ਨੂੰ ਚੁੱਕੇ ਪੰਜਾਬ ਦੇ ਲੋਕਾਂ ਦੀ ਅਗਵਾਈ ਕੀਤੀ ਹੈ 

Leave a Reply

Your email address will not be published. Required fields are marked *