ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ 100 ਦਿਨ ਦੇ ਦੌਰੇ ਤੇ ਨਿਕਲੇ ਹੋਏ ਨੇ ਇਸਦੇ ਦੇ ਚੱਲਦੇ
1 min read

ਅੱਜ ਉਹ ਹਲਕਾ ਸਮਰਾਲਾ ਦੇ ਮਾਛੀਵਾੜਾ ਸਾਹਿਬ ਦੇ ਵਿੱਚ ਇਤਿਹਾਸਿਕ ਗੁਰਦਵਾਰਾ ਸ੍ਰੀ ਚਰਨ ਕਮਲ ਸਾਹਿਬ ਵਿਚ ਨਮਸਤਕ ਹੋਏ, ਉਹ ਅੱਜ ਹਲਕਾ ਸਮਰਾਲਾ ਦੇ ਉਮੀਦਵਾਰ ਦਾ ਐਲਾਨ ਕੀਤਾ ਗਿਆ। ਉੱਥੇ ਹੀ ਇਸ ਮੌਕੇ ਤੇ ਕਿਸਾਨ ਜਥੇਬੰਦੀਆਂ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮਾਛੀਵਾੜਾ ਪਹੁੰਚਣ ਤੇ ਵਿਰੋਧ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜੋ ਵੀ ਪਾਰਟੀਆਂ ਦੇ ਵੱਲੋਂ ਰਣਨੀਤਕ ਪ੍ਰੋਗਰਾਮ ਉਲੀਕੇ ਗਏ ਹਨ ਉਨ੍ਹਾਂ ਦੇ ਵਿਚ ਜੋ ਕਿਸਾਨ ਸ਼ੰਘਰਸ਼ ਕਰ ਰਹੇ ਉਨ੍ਹਾਂ ਦੀ ਗੱਲ ਨਹੀਂ ਕੀਤੀ ਜਾ ਰਹੀ ਇਸ ਦੇ ਨਾਲ ਕਿਸਾਨਾਂ ਦੇ ਸੰਘਰਸ਼ ਨੂੰ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਆਉਣ ਵਾਲੇ ਸਮੇਂ ਦੇ ਵਿਚ ਵੀ ਉਨ੍ਹਾਂ ਵੱਲੋਂ ਵੱਖ ਵੱਖ ਪਾਰਟੀਆਂ ਦੇ ਆਗੂਆਂ ਦਾ ਵਿਰੋਧ ਕੀਤਾ ਜਾਂਦਾ ਰਹੇਗਾ।