ਸ਼੍ਰੋਮਣੀ ਅਕਾਲੀ ਦਲ ਫਤਿਹਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਵੱਖ ਵੱਖ ਪਾਰਟੀਆਂ ਦੇ ਆਗੂ ਆਪਣੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ
1 min read

ਸ਼੍ਰੋਮਣੀ ਅਕਾਲੀ ਦਲ ਫਤਿਹਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਵੱਖ ਵੱਖ ਪਾਰਟੀਆਂ ਦੇ ਆਗੂ ਆਪਣੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ।ਇਸ ਤੋਂ ਪਹਿਲਾਂ ਅਕਾਲੀ ਦਲ ਦੇ ਵਰਕਰਾਂ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ ।
ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਅਕਾਲੀ ਦਲ ਸਰਪ੍ਰਸਤ ਸ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਅਕਾਲੀ ਦਲ ਦਾ ਪੱਲਾ ਫਡ਼ਿਆ ਹੈ ਜਿਸ ਨਾਲ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ।ਭੱਟੀ ਨੇ ਕਿਹਾ ਕਿ ਸ਼ਾਮਲ ਹੋਏ ਅਹੁਦੇਦਾਰਾਂ ਨੂੰ ਪਾਰਟੀ ਵਿਚ ਮਾਣ ਸਨਮਾਨ ਦਿੱਤਾ ਜਾਵੇਗਾ ।
ਇਸ ਮੌਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਗੁਰਮੀਤ ਸਿੰਘ ਅਤੇ ਅਲਵਨ ਮਸੀਂ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਇਆ ਕਿਉਂਕਿ ਉਨ੍ਹਾਂ ਦੇ ਕੋਈ ਵੀ ਕੰਮਕਾਰ ਨਹੀਂ ਹੋ ਰਹੇ ਸਨ ਜਿਸ ਕਾਰਨ ਉਹ ਨੇ ਅਕਾਲੀ ਦਲ ਦਾ ਪੱਲਾ ਫੜਿਆ ਹੈ