November 29, 2022

Aone Punjabi

Nidar, Nipakh, Nawi Soch

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੀ ਅਗਵਾਈ ਵਿੱਚ ਖੇਤੀ ਕਾਨੂੰਨ ਦੇ ਵਿਰੋਧ ਅਤੇ ਮਹਿੰਗਾਈ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ

1 min read

ਅਕਾਲੀ ਦਲ ਸੰਯੁਕਤ ਜ਼ਿਲ੍ਹਾ ਇਕਾਈ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੂੰ ਸੌਂਪਿਆ ਗਿਆ  ।

 ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਮੁੱਖ ਬੁਲਾਰੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ  , ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਥਾਬਲਾ ਅਤੇ ਰਿਟਾਇਰ ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਲੋਕਾਂ ਦੀਆਂ ਜੇਬਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ ।ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ ਰਸੋਈ ਗੈਸ ਨੂੰ ਜੀਐਸਟੀ ਦੇ ਅੰਦਰ ਲਿਆਂਦਾ ਜਾਵੇ ਅਤੇ ਵੈਟ ਵਿਚ ਵੀ ਕਟੌਤੀ ਕੀਤੀ ਜਾਵੇ ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ਨੂੰ ਅੱਛੇ ਦਿਨ ਲਿਆਉਣ ਦੇ ਵਾਅਦੇ ਕੀਤੇ ਸਨ ਪ੍ਰੰਤੂ ਮਹਿੰਗਾਈ ਵਿੱਚ ਵਾਧਾ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ  ।ਆਗੂਆਂ ਨੇ ਕਿਹਾ ਕਿ ਜੂਨ 2014 ਵਿੱਚ ਆਪ ਦੇ ਵਾਗਡੋਰ ਸੰਭਾਲਣ ਸਮੇਂ ਪੈਟਰੋਲ ਦੀ ਕੀਮਤ  71 ਰੁਪਏ 51 ਪੈਸੇ ਇਕ ਲਿਟਰ ਸੀ ਅਤੇ ਡੀਜ਼ਲ 57 ਰੁਪਏ  28 ਪੈਸੇ ਪ੍ਰਤੀ ਲੀਟਰ ਸੀ ਪਰ ਸੱਤ ਸਾਲ ਵਿਚ ਇਹ ਕੀਮਤਾਂ ਵਧ ਕੇ ਪੈਟਰੋਲ  101 ਰੁਪਏ  94 ਪੈਸੇ ਇੱਕ ਲਿਟਰ ਅਤੇ ਡੀਜ਼ਲ  91 ਰੁਪਏ  89 ਪੈਸੇ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਤੋਂ ਇਲਾਵਾ ਗੈਸ ਸਿਲੰਡਰ 350 ਤੋਂ 880 ਕਰ ਕੇ ਲੋਕਾਂ ਦਾ ਕਚੂੰਬਰ ਕੱਢ ਦਿੱਤਾ ਹੈ  ।ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਲੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ ਜਿਸ ਕਾਰਨ ਲੋਕਾਂ ਦੇ ਮਨਾਂ ਵਿਚ ਸਰਕਾਰ ਪ੍ਰਤੀ ਰੋਸ ਵਧਿਆ ਹੈ ਅਤੇ 2022 ਵਿੱਚ ਮੂੰਹ ਨਹੀਂ ਲਾਉਣਗੇ   

Leave a Reply

Your email address will not be published. Required fields are marked *