ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਕੋਵਿਡ ਸਬੰਧੀ ਤਿੰਨ ਦਿਨਾਂ ਟੀਕਾਕਰਨ ਕੈਂਪ ਦੀ ਅੱਜ ਤੋਂ ਸ਼ੁਰੂਆਤ
1 min read

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਕੋਵਿਡ ਸਬੰਧੀ ਤਿੰਨ ਦਿਨਾਂ ਟੀਕਾਕਰਨ ਕੈਂਪ ਦੀ ਅੱਜ ਤੋਂ ਸ਼ੁਰੂਆਤ
ਸ੍ਰੀ ਚਮਕੌਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਮਿਤੀ 13,14, ਅਤੇ 15 ਜੁਲਾਈ ਨੂੰ ਸਵੇਰੇ ਨੌਂ ਵਜੇ ਤੋਂ ਸ਼ਾਮ 4 ਵਜੇ ਤੱਕ ਤਿੰਨ ਦਿਨਾਂ ਕੋਵਿਡ ਸਬੰਧੀ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੇ ਪੱਤਰਕਾਰਾਂ ਨਾਲ ਗੱੱਲਬਾਤ ਦੌਰਾਨ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਸ੍ਰੋਮਣੀ ਅਕਾਲੀ ਦਲ ਦੇ ਸਹਿਯੋਗ ਨਾਲ ਇਹ ਟੀਕਾਕਰਨ ਕੈੰਪ ਹਰੇਕ ਇਤਿਹਾਸਕ ਸਥਾਨ ਤੇ ਲਗਾਇਆ ਜਾ ਰਿਹਾ ਹੈ ਜਿਸ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਇਸ ਟੀਕਾਕਰਨ ਕੈਂਪ ਵਿਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਤੋਂ ਮਾਹਰਾਂ ਦੀ ਟੀਮ ਪੁੱਜੀ ਹੈ ਜਿਸ ਵਿੱਚ ਕੋ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਹਾਸਲ ਕਰਨ ਲਈ ਕੈਂਪ ਵਿੱਚ ਜ਼ਰੂਰ ਪਹੁੰਚਣ