ਸੇਵਾ ਕੇਂਦਰ ਦੇ ਮੁਲਾਜ਼ਮਾਂ ਕੀਤਾ ਕੰਮਕਾਜ ਠੱਪ ਲੋਕਾਂ ਨੂੰ ਹੋਣਾ ਪਿਆ ਖੱਜਲ ਖੁਆਰ
1 min read

ਅੱਜ ਫਿਰੋਜ਼ਪੁਰ ਦੇ ਸੇਵਾ ਕੇਂਦਰ ਵਿਚ ਉਸ ਸਮੇਂ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਜਦੋਂ ਸੇਵਾ ਕੇਂਦਰ ਮੁਲਾਜ਼ਮ ਆਪਣੀਆ ਮੰਗਾਂ ਨੂੰ ਲੈਕੇ ਧਰਨੇ ਤੇ ਬੈਠ ਗਏ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਕੇਂਦਰ ਦੇ ਮੁਲਾਜ਼ਮ ਮਨਦੀਪ ਸਿੰਘ ਅਤੇ ਸੰਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਬਿਨਾਂ ਕੋਈ ਨੋਟਿਸ ਦਿੱਤੇ ਨੌਕਰੀ ਤੋਂ ਕੱਢਿਆ ਜਾ ਰਿਹਾ ਅਤੇ ਬੀਤੇ ਦਿਨੀਂ ਵੀ ਉਨ੍ਹਾਂ ਦੇ ਇੱਕ ਸਾਥੀ ਨੂੰ ਬਿਨਾਂ ਕਿਸੇ ਕਾਰਨ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਕਿਉਂਕਿ ਬੀਤੇ ਦਿਨੀਂ ਐਤਵਾਰ ਛੁੱਟੀ ਵਾਲੇ ਦਿਨ ਉਹ ਦਰਬਾਰ ਸਾਹਿਬ ਅਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਗਏ ਸਨ। ਜਿਸ ਨੂੰ ਲੈਕੇ ਉਨ੍ਹਾਂ ਦੀ ਕੰਪਨੀ ਵਾਲੇ ਇਹ ਕਹਿ ਰਹੇ ਹਨ ਕਿ ਤੁਸੀਂ ਇੱਕ ਯੂਨੀਅਨ ਬਣਾ ਕੇ ਕੰਮ ਕਰ ਰਹੇ ਹੋ ਅਤੇ ਆਪਣੀ ਮਰਜੀ ਨਾਲ ਘੁੰਮ ਫਿਰ ਰਹੇ ਹੋ। ਜਦ ਉਸ ਦਿਨ ਐਤਵਾਰ ਛੁੱਟੀ ਵਾਲਾ ਦਿਨ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਇੱਕ ਸਾਥੀ ਨੂੰ ਬਿਨਾਂ ਕਿਸੇ ਕਾਰਨ ਬਿਨਾਂ ਕੋਈ ਨੋਟਿਸ ਦਿੱਤੇ ਨੌਕਰੀ ਤੋਂ ਕੱਢ ਦਿੱਤਾ ਗਿਆ ਜਿਸ ਦੇ ਵਿਰੋਧ ਵਿੱਚ ਅੱਜ ਮਜਬੂਰਨ ਉਨ੍ਹਾਂ ਨੂੰ ਸੇਵਾ ਕੇਂਦਰ ਦਾ ਕੰਮਕਾਜ ਠੱਪ ਕਰ ਹੜਤਾਲ ਕਰਨੀ ਪਈ ਉਨ੍ਹਾਂ ਕਿਹਾ ਕਿ ਇੱਕ ਤਾਂ ਘੱਟ ਤਨਖਾਹ ਵਿੱਚ ਵੱਧ ਕੰਮ ਕਰ ਰਹੇ ਹਨ। ਦੂਸਰਾ ਉਨ੍ਹਾਂ ਤੇ ਦਬਾਅ ਪਾ ਵੱਧ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇੱਕ ਤਾਂ ਉਨ੍ਹਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ ਦੂਸਰਾ ਜੋ ਉਨ੍ਹਾਂ ਦੇ ਇੱਕ ਸਾਥੀ ਨੂੰ ਨੌਕਰੀ ਤੋਂ ਹਟਾਇਆ ਗਿਆ ਹੈ। ਉਸਨੂੰ ਬਹਾਲ ਕੀਤਾ ਜਾਵੇ ਨਹੀਂ ਤਾਂ ਉਹ ਆਪਣਾ ਸਘੰਰਸ਼ ਤੇਜ਼ ਕਰਨਗੇ।