December 1, 2022

Aone Punjabi

Nidar, Nipakh, Nawi Soch

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਲੁਧਿਆਣਾ ‘ਚ ਕੁਝ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ, ਜਥੇਦਾਰ ਨੇ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼

1 min read

ਲੁਧਿਆਣਾ ਪਹੁੰਚੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੁਝ ਸਿੱਖ ਜਥੇਬੰਦੀਆਂ ਵੱਲੋਂ ਹੱਥਾਂ ਚ ਬੈਨਰ ਫੜ ਕੇ ਗੁਰਦੁਆਰੇ ਦੇ ਬਾਹਰ ਵਿਰੋਧ ਕੀਤਾ ਗਿਆ ਇਸ ਦੌਰਾਨ ਉਨ੍ਹਾਂ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ ਵਿਰੋਧ ਕਰ ਰਹੇ ਸਿੱਖ ਆਗੂਆਂ ਦੇ ਹੱਥਾਂ ਦੇ ਵਿੱਚ ਕੁਝ ਪੋਸਟਰ ਫੜੇ ਹੋਏ ਸਨ ਜੋ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵਿਖਾਈ ਦੇਣ ਜਿਸ ਵਿਚ ਉਨ੍ਹਾਂ ਨੂੰ ਬਾਦਲਾਂ ਦਾ ਗੁਲਾਮ ਦੱਸਿਆ ਗਿਆ ਅਤੇ ਕਿਸੇ ਵਿਚ ਰਾਮ ਰਹੀਮ ਨੂੰ ਮੁਆਫੀ ਦੇਣ ਦਾ ਜ਼ਿਕਰ ਕੀਤਾ ਗਿਆ…ਅਤੇ ਵਿਰੋਧ ਕਰਨ ਤੋਂ ਬਾਅਦ ਇਹ ਸਿੱਖ ਆਗੂ ਚਲੇ ਗਏ।

ਸਿੱਖ ਆਗੂਆਂ ਵੱਲੋਂ ਕੀਤੇ ਗਏ ਵਿਰੋਧ ਸਬੰਧੀ ਜਦੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਵਾਲ ਕੀਤਾ ਗਿਆ ਉਨ੍ਹਾਂ ਨੇ ਕਿਹਾ ਕਿ ਇਹ ਉਹ ਲੋਕ ਨੇ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਕਸ ਨੂੰ ਢਾਹ ਲਾੳੁਣ ਦੀ ਕੋਸ਼ਿਸ਼ ਕਰ ਰਹੇ ਨੇ ਉਨ੍ਹਾਂ ਦੀ ਮਰਿਆਦਾ ਨੂੰ ਭੰਗ ਕਰਨਾ ਚਾਹੁੰਦੇ ਨੇ..ਉਨ੍ਹਾਂ ਕਿਹਾ ਕਿ ਇਹ ਲੋਕ ਕੌਣ ਨੇ ਮੈਂ ਨਹੀਂ ਜਾਣਦਾ ਕਿਉਂਕਿ ਇਨ੍ਹਾਂ ਨੇ ਮੇਰੇ ਨਾਲ ਮਿਲਣ ਦੀ ਵੀ ਕੋਈ ਗੱਲ ਨਹੀਂ ਕੀਤੀ ਅਤੇ ਨਾ ਹੀ ਮਸਲੇ ਦੇ ਹੱਲ ਬਾਰੇ ਕੋਈ ਗੱਲ ਕੀਤੀ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਐਸਜੀਪੀਸੀ ਦੇ ਪ੍ਰਧਾਨ ਨਾਲ ਗੱਲ ਕਰਨੀ ਚਾਹੀਦੀ ਹੈ ਉਨ੍ਹਾਂ ਨੂੰ ਜਾ ਕੇ ਮਿਲਣਾ ਚਾਹੀਦਾ ਹੈ ਉਨ੍ਹਾਂ ਨੇ ਕਿਹਾ ਕਿ ਇਹ ਵਿਰੋਧ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਰ ਰਹੇ ਨੇ ਜੋ ਕਿ ਬੇਹੱਦ ਸ਼ਰਮਨਾਕ ਹੈ।

Leave a Reply

Your email address will not be published. Required fields are marked *