November 28, 2021

Aone Punjabi

Nidar, Nipakh, Nawi Soch

ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਸੁਪਰੀਮੋ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ਿੰਗਾਰਾ ਰਾਮ ਸਹੁੰਗੜਾ ਨੇ ਪਰੈਸ ਨੂੰ ਸੰਬੋਧਨ ਕਰਦਿਆਂ ਕਿਹਾ

1 min read




ਬਹੁਜਨ ਸਮਾਜ ਪਾਰਟੀ ਦਾ ਅਕਾਲੀ ਦਲ ਬਾਦਲ ਨਾਲ ਸਮਝੌਤਾ ਨਹੀਂ, ਸੌਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੀ ਖੱਲ ਬਚਾਉਣ ਲਈ ਬਸਪਾ ਨੂੰ ਵਰਤਿਆ ਹੈ। ਉਹ ਬਸਪਾ ਦੇ ਇਸ ਫੈਸਲੇ ਨਾਲ ਸਹਿਮਤ ਨਹੀਂ ਹਨ। ਉਹ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਦੁਆਬਾ ਖੇਤਰ ਵਿੱਚ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਸਾਡੇ ਲਈ ਸਭ ਤੋਂ ਦੁਖਦ ਘਟਨਾਵਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਹਨ, ਜੋ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਵਾਪਰੀਆਂ। ਬਸਪਾ ਨੇ ਉਨ੍ਹਾਂ ਨਾਲ ਹੀ ਸਮਝੌਤਾ ਕਰ ਲਿਆ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕਾਂਗਰਸ ਦੀ ਕੈਪਟਨ ਸਰਕਾਰ ਵੀ ਲੋਕਾਂ ਨੂੰ ਇਨਸਾਫ ਦਿਵਾਉਣ ਚ ਅਸਫਲ ਰਹੀ ਹੈ, ਜਿਸ ਦੇ ਨਤੀਜਾ ਵਜੋਂ ਪਾਰਟੀ ਅੰਦਰ ਜੰਗ ਛਿੜ ਗਈ ਹੈ। ਉਨ੍ਹਾਂ ਕਿਹਾ ਕਿ ਉਹ ਬਹੁਜਨ ਸਮਾਜ ਨੂੰ ਇਕੱਠੇ ਕਰਕੇ ਚੋਣ ਲੜਨਗੇ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਦਾ ਭਰੋਸਾ ਦਿੱਤਾ। 

Leave a Reply

Your email address will not be published. Required fields are marked *