ਸੜਕ ਨੂੰ ਲੈ ਕੇ ਲੋਕਾਂ ਵੱਲੋਂ ਕੀਤਾ ਗਿਆ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
1 min read

ਅੱਜ ਭਾਵੇਂ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ 74 ਸਾਲ ਦੇ ਕਰੀਬ ਹੋ ਚੁੱਕੇ ਨੇ ਅਜੇ ਤੱਕ ਸਾਡੇ ਲੀਡਰਾਂ ਤੋਂ ਸਾਡੀਆਂ ਗਲੀਆਂ-ਨਾਲੀਆਂ ਹੀ ਨਹੀਂ ਬਣੀਆਂ ਜਦੋਂ ਚੋਣਾਂ ਦਾ ਸਮਾਂ ਆਉਂਦਾ ਹੈ ਤਾਂ ਹਰੇਕ ਪਾਰਟੀ ਵੱਡੇ-ਵੱਡੇ ਵਾਅਦੇ ਕਰਦੀ ਹੈ ਕੀ ਅਸੀਂ ਵਿਕਾਸ ਦਾ ਕੰਮ ਪਹਿਲ ਦੇ ਆਧਾਰ ਤੇ ਕਰਾਵਾਗੇ ਜਦੋਂ ਸਰਕਾਰ ਬਣ ਜਾਂਦੀ ਹੈ ਤਾਂ ਉਹ ਆਪਣੇ ਕੀਤੇ ਹੋਏ ਵਾਅਦੇ ਭੁੱਲ ਜਾਂਦੇ ਨੇ
ਇਹੋ ਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਸ੍ਰੀ ਫਤਿਹਗੜ੍ਹ ਸਾਹਿਬ ਦਾ ਸਰਹਿੰਦ ਜੀ ਟੀ ਰੋਡ ਤੇ ਪੈਂਦੇ ਪਿੰਡ ਸਾਨੀਪੁਰ ਦਾ ਰੋਡ ਕਾਫੀ ਲੰਬੇ ਸਮੇਂ ਤੋਂ ਟੁੱਟਿਆ ਹੋਇਆ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਾਰਨ ਕਾਂਗਰਸ ਸਰਕਾਰ ਦਾ ਵਿਰੋਧ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਿਲ੍ਹਾ ਪਰੀਸ਼ਦ ਚੇਅਰਮੈਨ ਬਲਜੀਤ ਸਿੰਘ ਭੁੱਟਾ ਵੱਲੋਂ ਜੀ ਟੀ ਰੋਡ ਸਰਹਿੰਦ ਵਿਖੇ ਰੋਸ ਧਰਨਾ ਦਿੱਤਾ ਗਿਆ ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸਾਨੀਪੁਰ ਰੋਡ ਦਾ ਕੰਮ ਬੰਦ ਪਿਆ ਹੈ ਜਿਸ ਕਾਰਨ ਲੋਕ ਖੱਜਲ-ਖੁਆਰ ਹੋ ਰਹੇ ਨੇ ਅੱਜ ਸਾਨੀਪੁਰ ਪਿੰਡ ਦੇ ਲੋਕਾਂ ਨੇ ਸੜਕ ਉੱਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਇਸ ਮੌਕੇ ਉਨ੍ਹਾਂ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਜ਼ਿਕਰਯੋਗ ਹੈ ਪਹਿਲਾਂ ਵੀ ਲੋਕਾਂ ਵੱਲੋਂ ਇਸ ਸੜਕ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਸੀ ਅਤੇ ਸੜਕ ਉੱਤੇ ਖੜ੍ਹੇ ਮੀਂਹ ਦੇ ਪਾਣੀ ਵਿੱਚ ਝੋਨਾ ਲਗਾ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਸੀ ਪਰ ਹੁਣ ਤੱਕ ਪ੍ਰਸ਼ਾਸ਼ਨ ਵੱਲੋਂ ਇਹ ਸੜਕ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ
ਲਓ ਤੁਸੀਂ ਵੀ ਸੁਣੋ ਇਸ ਸਬੰਧ ਵਿੱਚ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਕੀ ਕਹਿ ਰਹੇ ਨੇ