September 21, 2021

Aone Punjabi

Nidar, Nipakh, Nawi Soch

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਹੱਥਾਂ ਵਿੱਚ ਕਾਲੀਆਂ ਝੰਡੀਆਂ ਅਤੇ ਤਖ਼ਤੀਆਂ ਫੜ ਕੇ ਦਿੱਲੀ ਸਰਹਿੰਦ ਜੀਟੀ ਰੋਡ ਵਿਖੇ ਪੈਟਰੋਲ ਡੀਜ਼ਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਵਧੀ ਮਹਿੰਗਾਈ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ

1 min read

ਇਸ ਮੌਕੇ ਕਿਸਾਨ ਆਗੂ ਨਿਰਮਲ ਸਿੰਘ ਰਿਊਣਾ ਬਲਜੀਤ ਸਿੰਘ ਭੁੱਟਾ ਅਤੇ ਪਰਮਜੀਤ ਸਿੰਘ ਨੇ ਕਿਹਾ ਕਿ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧਾ ਹੋਣ ਕਾਰਨ ਆਮ ਲੋਕਾਂ ਨੂੰ ਜਿੱਥੇ ਕਿ ਵਾਹਨਾਂ ਦੇ ਵਿਚ ਤੇਲ ਪੁਆਉਣ ਦੇ ਨਾਲ ਨਾਲ ਘਰ ਦੀ ਰਸੋਈ ਚਲਾਉਣਾ ਮੁਸ਼ਕਿਲ ਹੋਇਆ ਹੈ  ।ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਨੂੰ ਵਿੱਚ ਲੱਗੀ ਹੋਈ ਅਤੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ਹਾਲ ਕਰ ਰਹੀ ਹੈ  ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰੇਲ , ਜਹਾਜ਼  ,ਰਸੋਈ ਗੈਸ ਅਤੇ ਪੈਟਰੋਲੀਅਮ ਪ੍ਰਾਈਵੇਟ ਵੱਡੇ ਘਰਾਣਿਆਂ ਦੇ ਹੱਥਾਂ ਵਿੱਚ ਦੇ ਕੇ ਲੋਕਾਂ ਦੀ ਲੁੱਟ ਕਰਵਾਈ ਜਾ ਰਹੀ ਹੈ ਜੋ ਕਿ ਨਿੰਦਣਯੋਗ ਹੈ  ।ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਸੱਤ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸੜਕਾਂ ਉੱਤੇ ਖੇਤੀ ਕਾਨੂੰਨ ਦੇ ਵਿਰੋਧ ਵਿਚ ਡਟੇ ਹੋਏ ਹਨ ਪਰ ਕੇਂਦਰ ਸਰਕਾਰ ਆਪਣੀ ਅੜੀ ਕਰਨਾ ਸ਼ੋਭਾ ਨਹੀਂ ਦਿੰਦਾ ਕਿਉਂਕਿ ਸਰਕਾਰਾਂ ਲੋਕਾਂ ਵੱਲੋਂ ਚੁਣੀਆਂ ਜਾਂਦੀਆਂ ਹਨ  ।

Leave a Reply

Your email address will not be published. Required fields are marked *