ਹੱਕੀ ਮੰਗਾਂ ਨੂੰ ਲੈ ਕੇ ਮੌਜੂਦਾ ਸਰਕਾਰ ਖ਼ਿਲਾਫ਼ ਦੀ ਰੈਵਨਿਊ ਪਟਵਾਰ ਯੂਨੀਅਨ ਲੁਧਿਆਣਾ ਨੇ ਮੁੱਖ ਦਫ਼ਤਰ ਅੱਗੇ ਧਰਨਾ ਕੀਤਾ ਪ੍ਰਦਰਸ਼ਨ
1 min read

ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦਿ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਲੁਧਿਆਣਾ ਵੱਲੋਂ ਪੰਜਾਬ ਬਾਡੀ ਦੇ ਸੱਦੇ ਤੇ ਜਿੱਥੇ ਮੌਜੂਦਾ ਸਰਕਾਰ ਖ਼ਿਲਾਫ਼ ਲਗਾਤਾਰ ਵਿਰੋਧ ਜਤਾਇਆ ਜਾ ਰਿਹਾ ਹੈ ਉੱਥੇ ਹੀ ਨਵੀਂਆਂ ਭਰਤੀਆਂ ਅਤੇ ਪੇ ਕਮਿਸ਼ਨ ਨੂੰ ਲੈ ਕੇ ਵੀ ਮੌਜੂਦਾ ਸਰਕਾਰ ਖ਼ਿਲਾਫ਼ ਵਿਰੋਧ ਜਤਾਇਆ ਗਿਆ
ਇਸ ਦੌਰਾਨ ਪਟਵਾਰ ਯੂਨੀਅਨ ਲੁਧਿਆਣਾ ਦੇ ਪ੍ਰਧਾਨ ਨੇ ਮੌਜੂਦਾ ਦੀ ਸਰਕਾਰ ਤੇ ਜੰਮ ਕੇ ਵਰ੍ਹਦੇ ਹੋਏ ਕਿਹਾ ਕਿ ਜਲਦ ਤੋਂ ਜਲਦ ਨਵੀਂਆਂ ਭਰਤੀਆਂ ਕੀਤੀਆਂ ਜਾਣ ਅਤੇ ਜੋ ਹੱਕੀ ਮੰਗਾਂ ਨੇ ਉਨ੍ਹਾਂ ਵੱਲ ਧਿਆਨ ਦਿੱਤਾ ਜਾਵੇ ਇਸ ਦੌਰਾਨ ਉਨ੍ਹਾਂ ਮੌਜੂਦਾ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਇਸੇ ਤਰੀਕੇ ਨਾਲ ਪ੍ਰਦਰਸ਼ਨ ਜਾਰੀ ਰਹਿਣਗੇ ਬੰਦ ਪਏ ਪਟਵਾਰੀਆਂ ਦੇ ਕੰਮਕਾਜ ਨੂੰ ਲੈ ਕੇ ਵੀ ਉਨ੍ਹਾਂ ਲੋਕਾਂ ਤੋਂ ਮੁਆਫੀ ਮੰਗੀ ਅਤੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਵਿਰੋਧ ਸਿਤਾਰੇ ਨੇ।