ਜ਼ਿਲਾ ਬਰਨਾਲਾ ਦੇ ਪਿੰਡ ਚੰਨਣਵਾਲ ਦੇ ਮੌਜੂਦਾ ਸਰਪੰਚ ਸਮੇਤ ਤਿੰਨ ਪੰਚਾਇਤ ਮੈਂਬਰਾਂ ਦੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਪਿੱਛੋਂ ਪਿੰਡ ਅੰਦਰ ਮਾਹੌਲ ਤਨਾਅ ਪੂਰਨ ਬਣਿਆ ਹੋਇਆ ਹੈ
1 min read

ਭਾਰਤੀ ਕਿਸਾਨ ਯੂਨੀਅਨ ਸਮੇਤ ਪਿੰਡ ਵਾਸੀਆਂ ਦਾ ਇੱਕ ਭਰਵਾਂ ਇਕੱਠ ਪਿੰਡ ਵਿਖੇ ਜੁੜਿਆ ਹੋਇਆ ਹੈ, ਜਿੱਥੇ ਪ੍ਰਦਰਸ਼ਨਕਾਰੀਆਂ ਦੁਆਰਾ ਸਰਪੰਚ ਅਤੇ ਪੰਚਾਂ ਤੇ ਆਪਣੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਕਿਸੇ ਮਾੜੀ ਘਟਨਾਂ ਤੋਂ ਬਚਾਅ ਲਈ ਵੱਡੀ ਗਿਣਤੀ ਪੁਲਿਸ ਵੀ ਤਾਇਨਾਤ ਹੈ।