Skip to content
ਅੱਜ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਕਾਲਜ ਵਿਖੇ ਦੌਰਾ ਕਰਨ ਲਈ ਪਹੁੰਚੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਇਸ ਮੌਕੇ ਮੰਤਰੀ ਸਾਹਿਬ ਨੇ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਰੇਖੀ ਅਤੇ ਹੋਰ ਵੀ ਵੱਖ-ਵੱਖ ਮੈਡੀਕਲ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਇਸ ਮੌਕੇ ਕਰੋਨਾ ਮਹਾਂਮਾਰੀ ਦੇ ਵਧ ਰਹੇ ਕੇਸਾਂ ਨੂੰ ਲੈ ਕੇ ਵੀ ਵਿਚਾਰ ਚਰਚਾ ਕੀਤੀ ਹੈ ਤੇ ਗਲਬਾਤ ਦੌਰਾਨ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਆਖਿਆ ਕਿ ਜਿਸ ਤਰ੍ਹਾਂ ਰੋਜ਼ਾਨਾ ਹੀ ਵੇਖਣ ਨੂੰ ਮਿਲ ਰਿਹਾ ਹੈ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ ਅਤੇ ਕਾਫੀ ਮਰੀਜ਼ਾਂ ਦੀ ਮੌਤ ਹੋ ਰਹੀ ਹੈ ਇਸ ਲਈ ਸਾਡੀ ਸਿਹਤ ਵਿਭਾਗ ਦੀ ਟੀਮ ਵੱਲੋਂ ਕਾਫੀ ਮਿਹਨਤ ਕੀਤੀ ਜਾ ਰਹੀ ਹੈ ਇਸ ਕਰਕੇ ਅੱਜ ਮੈਂ ਇਨ੍ਹਾਂ ਦਾ ਹੌਸਲਾ ਵਧਾਉਣ ਲਈ ਅਤੇ ਇੱਥੇ ਦੌਰਾ ਕਰਨ ਲਈ ਪਹੁੰਚਿਆ ਹਾਂ ਨਾਲ ਹੀ ਉਨ੍ਹਾਂ ਨੇ ਆਖਿਆ ਕਿ ਜਿਸ ਤਰਾਂ ਕਮਪਲੇਟਾਂ ਆ ਰਹੀਆਂ ਹਨ ਕਿ ਮ੍ਰਿਤਕ ਡੈਡ ਬੋਦੀਆ ਦੇ ਜਿਹੜੇ ਸਮਾਨ ਹਨ ਉਹ ਚੋਰੀ ਕੀਤੇ ਜਾ ਰਹੇ ਇਸ ਮਾਮਲੇ ਤੇ ਵੀ ਸਾਡੇ ਵੱਲੋਂ ਗੱਲਬਾਤ ਕੀਤੀ ਗਈ ਸੀ ਅਤੇ ਇਸ ਉੱਪਰ ਸਖਤ ਐਕਸ਼ਨ ਲਿਆ ਜਾਵੇਗਾ ਅਤੇ ਜਿਸ ਤਰ੍ਹਾਂ ਦੀਆਂ ਅਫਵਾਹਾਂ ਉਡ ਰਹੀਆਂ ਹਨ ਕਿ ਰਾਜਿੰਦਰਾ ਹਸਪਤਾਲ ਦੇ ਕਰੋਨਾ ਵਾਰਡ ਵਿਚ ਇਸ ਤਰ੍ਹਾਂ ਦਾ ਕੁਝ ਵੀ ਨਹੀਂ ਹੈ ਸਾਡੇ ਡਾਕਟਰ ਬੜੀ ਹੀ ਮਿਹਨਤ ਨਾਲ ਮਰੀਜ਼ਾਂ ਦੀ ਦੇਖਭਾਲ ਕਰ ਰਹੇ ਹਨ
Related