ਪਟਿਆਲਾ ਦੇ ਥਾਣਾ ਤ੍ਰਿਪੜੀ ਪੁਲਸ ਵਲੋਂ 2 ਨਸ਼ਾ ਤਸਕਰਾਂ ਨੂੰ 110 ਗ੍ਰਾਮ ਹੀਰੋਇਨ ਦੇ ਨਾਲ ਕੀਤਾ ਕਾਬੂ
1 min read
ANCHOR–ਪੰਜਾਬ ਪੁਲਸ ਵੱਲੋਂ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਭੈੜੇ ਅਨਸਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ ਜਿਸ ਤਹਿਤ ਨਸ਼ੇ ਦੇ ਸੌਦਾਗਰਾਂ ਨੂੰ ਗ੍ਰਿਫਤਾਰ ਕਰਕੇ ਪੁਲੀਸ ਵੱਲੋਂ ਉਨ੍ਹਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਰਿਹਾ ਹੈ ਇਸੇ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਥਾਣਾ ਤ੍ਰਿਪੜੀ ਪਟਿਆਲਾ ਦੀ ਪੁਲਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਵਧੇਰੇ ਜਾਣਕਾਰੀ ਦਿੰਦਿਆਂ ਥਾਣਾ ਤ੍ਰਿਪੜੀ ਦੇ ਇੰਚਾਰਜ ਹੈਰੀ ਬੋਪਾਰਾਏ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਡਾ ਸੰਦੀਪ ਗਰਗ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾਦੇ ਸਬ ਇੰਸਪੈਕਟਰ ਹਰਜਿੰਦਰ ਸਿੰਘ ਸਮੇਤ ਤ੍ਰਿਪੜੀ ਦੀ ਪੁਲਸ ਵੱਲੋਂ ਗਸ਼ਤ ਅਤੇ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਪੱਥਰ ਪਾਰਕ ਤ੍ਰਿਪੜੀ ਮੌਜੂਦ ਸੀ ਅਤੇ ਇਸੇ ਦੌਰਾਨ ਇਕ ਸਕੂਟਰੀ ਤੇ ਸਵਾਰ 2 ਵਿਅਕਤੀਆਂ ਨੂੰ ਜਦੋਂ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲ ਇੱਕ ਸੌ ਦੱਸ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਅਜ਼ਹਰ ਸਲਮਾਨੀ ਪੁੱਤਰ ਅਫ਼ਜ਼ਲ ਸਲਮਾਨੀ ਵਾਸੀ ਮਕਾਨ ਨੰਬਰ 59 ਮਹਿੰਦਰਾ ਕਾਲਜ ਦੇ ਨਜ਼ਦੀਕ ਮਹਿੰਦਰਾ ਕਾਲੋਨੀ ਦਾ ਰਹਿਣ ਵਾਲਾ ਹੈ ਅਤੇ ਦੂਸਰਾ ਦੋਸ਼ੀ ਕਰਨ ਠਾਕੁਰ ਉੱਤਰ ਨਰੇਸ਼ ਠਾਕੁਰ ਵਾਸੀ ਸ਼ੇਰਾਂ ਵਾਲਾ ਗੇਟ ਦਾ ਰਹਿਣ ਵਾਲਾ ਹੈ ਇਨ੍ਹਾਂ ਦੋਨਾਂ ਦੋਸ਼ੀਆਂ ਸ਼ੱਕ ਦੇ ਆਧਾਰ ਤੇ ਜੋ ਰੋਕਿਆ ਗਿਆ ਤਾਂ ਇਨ੍ਹਾਂ ਕੋਲੋਂ ਇੱਕ ਸੌ ਦੱਸ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਨਾਲ ਹੀ ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਨਾਂ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਦੋਸ਼ੀਆਂ ਤੋਂ ਹੋਰ ਵੀ ਡੂੰਘਾਈ ਨਾਲ ਪੁੱਛ ਗਿੱਛ ਹੋ ਸਕੇ ਅਤੇ ਪਤਾ ਲੱਗ ਸਕੇ ਕਿ ਇਨ੍ਹਾਂ ਦੋਸ਼ੀਆਂ ਦੇ ਤਾਰ ਕਿਥੇ ਕਿਥੇ ਜੁੜੇ ਹੋਏ ਹਨ ਨਾਲੀ ਥਾਣਾ ਤ੍ਰਿਪੜੀ ਦੇ ਇੰਚਾਰਜ ਹੈਰੀ ਬੋਪਾਰਾਏ ਨੇ ਦੱਸਿਆ ਕਿ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ