ਪਟਿਆਲਾ ਦੇ ਬਜ਼ਾਰ ਖੁੱਲ੍ਹਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸ਼ੇਰਾਂ ਵਾਲ਼ੇ ਗੇਟ ਤੋਂ ਮਾਰਚ ਸ਼ੁਰੂ
1 min readਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੀਆਂ ਕਿਸਾਨ -ਮਜ਼ਦੂਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਲਾਏ ਲੌਕਡਾਊਨ ਦਾ ਅੱਜ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਦੁਕਾਨਦਾਰਾਂ ਅਤੇ ਵਾਪਰੀਆਂ ਨੂੰ ਨਾਲ ਲੈ ਕੇ ਸਾਰੀਆਂ ਦੁਕਾਨਾਂ ਖੁੱਲ੍ਹਵਾਈਆਂ ਜਾ ਰਹੀਆਂ ਹਨ।
ਪੰਜਾਬ ਦੀਆਂ 32 ਕਿਸਾਨ ਯੂਨੀਅਨ ਵੱਲੋਂ ਦਿੱਤੇ ਪ੍ਰੋਗਰਾਮ ਦੇ ਤਹਿਤ ਪਟਿਆਲਾ ਦੇ ਬਜ਼ਾਰ ਖੁੱਲ੍ਹਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸ਼ੇਰਾਂ ਵਾਲ਼ੇ ਗੇਟ ਤੋਂ ਇੱਕਠੇ ਹੋ ਕੇ ਦੁਕਾਨਾਂ ਖੁੱਲ੍ਹਵਾਉਣ ਲਈ ਮਾਰਚ ਕੀਤਾ ਜਾ ਰਿਹਾ ਹੈ।ਕਿਸਾਨ ਜਥੇਬੰਦੀਆਂ ਦੇ ਨਾਲ ਆਏ ਕਾਰਕੁਨਾਂ ਵਿਚ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਲ ਹਨ।

ਕਿਸਾਨ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਆੜ ਹੇਠ ਲੋਕਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਅਤੇ ਉਨ੍ਹਾਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਰੋਜ਼ੀ -ਰੋਟੀ ਬਜ਼ਾਰ ਖੋਲ੍ਹਣ ਦਾ ਪ੍ਰਬੰਧ ਕਰੋ। ਪਟਿਆਲਾ ਦੇ ਵਪਾਰੀਆਂ ਨਾਲ ਅੱਜ ਸੰਯੁਕਤ ਕਿਸਾਨ ਮੋਰਚਾ ਜਥੇਬੰਦੀ ਦੇ ਬੈਨਰ ਹੇਠਾਂ ਕਿਸਾਨ ਵੀ ਆ ਖਲੋਤੇ ਹਨ।ਦਰਅਸਲ ‘ਚ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਲੌਕਡਾਊਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਸੀ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਸੀ ਕਿ 8 ਮਈ ਨੂੰ ਕਿਸਾਨ ਸ਼ਹਿਰ ਦੇ ਦੁਕਾਨਦਾਰਾਂ ਦੀਆਂ ਦੁਕਾਨਾਂ ਖੁੱਲ੍ਹਵਾਉਣਗੇ, ਜੋ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਦੇ ਚੱਲਦੇ ਲਗਾਏ ਲੌਕਡਾਊਨ ਤੋਂ ਬਾਅਦ ਬੰਦ ਹਨ।