November 29, 2022

Aone Punjabi

Nidar, Nipakh, Nawi Soch

ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਨਾਲ ਪਹਿਲਾਂ ਤੋਂ ਚੱਲ ਰਿਹਾ ਸੀ ਤੇ ਅਕਾਲੀ ਦਲ ਨੂੰ ਜਾਣ ਬੁੱਝ ਕੇ ਬਦਨਾਮ ਕਰ ਰਿਹਾ ਸੀ

1 min read




ਯੂਥ ਅਕਾਲੀ ਦਲ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਯੂਥ ਦੇ ਸ਼ਹਿਰੀ ਪ੍ਰਧਾਨ ਸ਼ਿਦਰਪਾਲ ਵਿੱਕੀ ਮਿੱਤਲ ਅਤੇ ਯੂਥ   ਦਿਹਾਤੀ ਪ੍ਰਧਾਨ ਸਰਬਜੀਤ ਸਿੰਘ ਿੰਝਜਰ ਦੀ ਅਗਵਾਈ ਵਿੱਚ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ।ਵਿੱਕੀ ਮਿੱਤਲ ਅਤੇ ਸਰਬਜੀਤ ਸਿੰਘ ਿੰਝਜਰ ਨੇ ਕਿਹਾ ਕਿ ਹੁਣ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਇਸ਼ਾਰੇ ਤੇ ਚੱਲਣ ਵਾਲੇ ਹੁਕਮ ਦੇ ਇੱਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਪਹਿਲਾਂ ਤੋਂ ਹੀ ਆਮ ਆਦਮੀ ਪਾਰਟੀ ਨਾਲ ਚੱਲ ਰਿਹਾ ਸੀ ਤੇ ਆਮ ਆਦਮੀ ਪਾਰਟੀ ਵੱਲੋਂ ਕੀਤੀਆਂ ਗਈਆਂ ਬੇਅਦਬੀਆਂ ਤੇ ਪਰਦਾ ਪਾਉਂਦੇ ਹੋਏ ਅਕਾਲੀ ਦਲ ਬਾਦਲ ਨੂੰ ਜਾਣ ਬੁੱਝ ਕੇ ਬਦਨਾਮ ਕਰ ਰਿਹਾ ਸੀ ਜਿਸ ਕਰਕੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਕਮਰ ਕੱਸੀ ਗਈ ਹੈ ਤੇ ਵਿਧਾਨ ਸਭਾ ਦੀਆਂ ਚੋਣਾਂ  2022 ਨੂੰ ਦੇਖਦੇ ਹੋਏ ਨੌਜਵਾਨਾਂ ਨੂੰ ਪਾਰਟੀ ਨਾਲ ਜੋਡ਼ਿਆ ਜਾ ਰਿਹਾ ਹੈ ਕਿਉਂਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ  ਅਤੇ ਸਰਕਾਰ ਬਣਾਉਣ ਵਿਚ ਨੌਜਵਾਨਾਂ ਦਾ ਅਹਿਮ ਰੋਲ ਹੁੰਦਾ ਹੈ ।  

Leave a Reply

Your email address will not be published. Required fields are marked *