ਲੁਧਿਆਣਾ ਵਿੱਚ ਈਰਾਨੀ ਗੈਂਗ ਦਾ ਖ਼ਤਰਾ, 30 ਮੈਂਬਰ ਬਣਾ ਸਕਦੇ ਲੋਕਾਂ ਨੂੰ ਆਪਣਾ ਸ਼ਿਕਾਰ, ਪੁਲਿਸ ਕਮਿਸ਼ਨਰ ਨੇ ਜਾਰੀ ਕੀਤੀਆਂ ਤਸਵੀਰਾਂ, ਕਿਹਾ ਲੋਕ ਰਹਿਣ ਸਾਵਧਾਨ
1 min read

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਈਰਾਨੀ ਗੈਂਗ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਪੱਤਰਕਾਰਾਂ ਨੂੰ ਜਾਰੀ ਕਰ ਕੇ ਕਿਹਾ ਹੈ ਕਿ ਲੁਧਿਆਣਾ ਵਿੱਚ ਇਰਾਨੀ ਗੈਂਗ ਦੇ ਕੁਝ ਮੈਂਬਰ ਐਕਟਿਵ ਹੋ ਗਏ ਹਨ ਅਤੇ ਇਨ੍ਹਾਂ ਤੋਂ ਲੋਕਾਂ ਨੂੰ ਬਚਣ ਦੀ ਲੋੜ ਹੈ ਖਾਸ ਕਰਕੇ ਇਹ ਗੈਂਗ ਦੇ ਮੈਂਬਰ ਨਕਲੀ ਪੁਲਿਸ ਅਫ਼ਸਰ ਬਣ ਕੇ ਜਾਂ ਸੀਆਈਏ ਸਟਾਫ਼ ਮੈਂਬਰ ਜਾਂ ਐਕਸਾਈਜ਼ ਦੇ ਅਫ਼ਸਰ ਬਣ ਕੇ ਲੋਕਾਂ ਨਾਲ ਲੁੱਟ ਖਸੁੱਟ ਕਰਦੇ ਨੇ।
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਇਨ੍ਹਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਇਹ ਖੁਲਾਸਾ ਕੀਤਾ ਕਿ ਦੇਸ਼ ਭਰ ਵਿੱਚ 700 ਦੇ ਕਰੀਬ ਈਰਾਨੀ ਗੈਂਗ ਦੇ ਮੈਂਬਰ ਹਨ ਜੋ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਇਕ ਸ਼ਹਿਰ ਤੋਂ ਦੂਜੇ ਸ਼ਹਿਰ ਚਲੇ ਜਾਂਦੇ ਨੇ ਅਤੇ ਹੁਣ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਲੁਧਿਆਣਾ ਦੇ ਵਿੱਚ 25-30 ਇਸ ਗੈਂਗ ਦੇ ਮੈਂਬਰ ਐਕਟਿਵ ਨੇ ਅਤੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਸਕਦੇ ਹਨ ਇਸ ਕਰਕੇ ਲੋਕ ਇਨ੍ਹਾਂ ਤੋਂ ਸੁਚੇਤ ਰਹਿਣ ਉਨ੍ਹਾਂ ਕਿਹਾ ਕਿ ਇਹ ਜ਼ਿਆਦਾਤਰ ਪੁਲਿਸ ਮੁਲਾਜ਼ਮ ਜਾਂ ਸਰਕਾਰੀ ਅਧਿਕਾਰੀ ਬਣ ਕੇ ਲੋਕਾਂ ਨਾਲ ਠੱਗੀਆਂ ਮਾਰਦੇ ਹਨ ਉਨ੍ਹਾਂ ਨੂੰ ਲੁੱਟ ਦਾ ਸ਼ਿਕਾਰ ਬਣਾਉਂਦੇ ਹਨ ਇਸ ਕਰਕੇ ਲੋਕ ਇਨ੍ਹਾਂ ਤੋਂ ਜ਼ਰੂਰ ਸਾਵਧਾਨ ਰਹਿਣ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਦੋ ਸਾਲ ਪਹਿਲਾਂ ਵੀ ਉਨ੍ਹਾਂ ਨੇ ਇਸ ਗੈਂਗ ਦੇ ਕਈ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਇਹ ਗੈਂਗ ਮੁੜ ਤੋਂ ਲੁਧਿਆਣਾ ਵਿੱਚ ਆ ਗਿਆ ਹੈ ਪੁਲਿਸ ਆਪਣਾ ਕੰਮ ਕਰ ਰਹੀ ਹੈ ਇਨ੍ਹਾਂ ਨੂੰ ਟਰੇਸ ਕੀਤਾ ਜਾ ਰਿਹਾ ਹੈ ਪਰ ਸ਼ਹਿਰ ਵਾਸੀ ਵੀ ਇਨ੍ਹਾਂ ਤੋਂ ਸੁਚੇਤ ਰਹਿਣ ਦੀ ਲੋਡ਼ ਹੈ।