November 28, 2021

Aone Punjabi

Nidar, Nipakh, Nawi Soch

ਸਾਂਝੇ ਕਿਸਾਨ ਮੋਰਚੇ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ

1 min read

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੁਰੂ ਕੀਤੀ ਗਈ ‘ਗੱਲ ਪੰਜਾਬ
ਦੀ’ ਯਾਤਰਾ ਦੌਰਾਨ ਅੱਜ 5ਵੇਂ ਦਿਨ ਉਹ ਵਰਕਰ ਮੀਟਿੰਗ ਲਈ ਗਿੱਦੜਬਾਹਾ ਪੁੱਜੇ। ਅਕਾਲੀ
ਵਰਕਰਾਂ ਨੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਸੁਖਬੀਰ ਸਿੰਘ
ਬਾਦਲ ਦਾ ਸਥਾਨਕ ਲੰਬੀ ਵਾਲਾ ਫਾਟਕ ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੇ
ਝੰਡੇ ਲੱਗੇ ਮੋਟਰਸਾਈਕਲਾਂ ਦੇ ਕਾਫ਼ਲੇ ਨਾਲ ਮੀਟਿੰਗ ਵਾਲੀ ਜਗ੍ਹਾ ਬਠਿੰਡਾ ਰੋਡ ਸਥਿਤ
ਮੱਕੜ ਪੈਲੇਸ ਵਿਖੇ ਲੈ ਗਏ। ਉਧਰ ਸਾਂਝੇ ਕਿਸਾਨ ਮੋਰਚੇ ਵੱਲੋਂ ਸੁਖਬੀਰ ਸਿੰਘ ਬਾਦਲ ਦੇ
ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ ਜਦੋਂਕਿ ਸੁਖਬੀਰ ਸਿੰਘ ਬਾਦਲ ਬਦਲਵੇਂ
ਹੋਰ ਰਸਤੇ ਰਾਹੀਂ ਮੱਕੜ ਪੈਲੇਸ ਪੁੱਜ ਗਏ। ਕਿਸਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ
ਵਿਰੋਧ ਕਰਨ ਬਾਰੇ ਸਮੇਂ ਤੋਂ ਪਹਿਲਾਂ ਪਤਾ ਲੱਗਣ ਤੇ ਡੀ.ਐੱਸ.ਪੀ. ਨਰਿੰਦਰ ਸਿੰਘ ਅਤੇ
ਐੱਸ.ਐੱਚ.ਓ. ਹਰਜੀਤ ਸਿੰਘ ਮਾਨ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਨੇ ਕਿਸਾਨਾਂ ਨੂੰ
ਨਵੀਂ ਦਾਣਾ ਮੰਡੀ ਅੰਦਰ ਹੀ ਰੋਕ ਲਿਆ ਅਤੇ ਉਨ੍ਹਾਂ ਨੂੰ ਮੀਟਿੰਗ ਵਾਲੀ ਜਗ੍ਹਾ ਤੇ
ਨਹੀਂ ਜਾਣ ਦਿੱਤਾ ਗਿਆ। ਜਿਸ ਤੇ ਕਿਸਾਨਾਂ ਨੇ ਉਸੇ ਜਗ੍ਹਾ ਤੇ ਹੀ ਸ੍ਰੋਮਣੀ ਅਕਾਲੀ ਦਲ
ਵਿਰੁੱਧ ਨਾਰੇਬਾਜ਼ੀ ਕਰਦਿਆਂ ਕਿਹਾ ਕਿ ਜਿੰਨਾਂ ਸਮਾਂ ਕਾਲੇ ਖੇਤੀ ਕਾਨੂੰਨ ਰੱਦ ਨਹੀਂ
ਹੁੰਦੇ ਉਹ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਦੇ ਵਿਰੋਧ ਕਰਦੇ ਰਹਿਣਗੇ। ਇਸ
ਸੰਬੰਧੀ ਡੀ.ਐੱਸ.ਪੀ. ਨਰਿੰਦਰ ਸਿੰਘ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਸਭ ਨੂੰ
ਹੱਕ ਹੈ ਪਰੰਤੂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾਂ ਨੂੰ ਰੋਕਣ ਲਈ ਉਨ੍ਹਾਂ ਨੇ

Leave a Reply

Your email address will not be published. Required fields are marked *