ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ ਸ੍ਰੀ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
1 min read

ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾਡ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਛੇਵੀਂ ਪਾਤਸ਼ਾਹੀ ਫਤਹਿਗੜ੍ਹ ਸਾਹਿਬ ਵਿਖੇ ਅਤੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ । ਅੱਜ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ । ਇਸ ਮੌਕੇ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਮਿੱਸੇ ਪ੍ਰਸ਼ਾਦੇ ਘਰੋਂ ਤਿਆਰ ਕਰਕੇ ਗੁਰਦੁਆਰਾ ਸਾਹਿਬ ਵਿਚ ਆਈ ਸੰਗਤ ਨੂੰ ਵਰਤਾਏ ਗਏ।ਇਸੇ ਤਰ੍ਹਾਂ ਪੰਚਾਇਤੀ ਗੁਰਦੁਆਰਾ ਹਮਾਯੂੰਪੁਰ ਸਰਹਿੰਦ ਵਿਖੇ ਸਭ ਗੋਬਿੰਦ ਹੈ ਸੇਵਕ ਜੱਥਾ ਦੇ ਨੌਜਵਾਨਾਂ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਮਿੱਸੇ ਪ੍ਰਸ਼ਾਦੇ ਅਤੇ ਠੰਡੇ ਮਿੱਠੇ ਜਲ ਦਾ ਲੰਗਰ ਲਗਾਇਆ ਗਿਆ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਕਲੱਬ ਦੇ ਪ੍ਰਧਾਨ ਜਗਦਰਸ਼ਨ ਸਿੰਘ ਲਾਲੀ ਨੇ ਕਿਹਾ ਕਿ ਸ੍ਰੀ ਗੁਰੂ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦਾ ਮੀਰੀ ਪੀਰੀ ਦਾ ਸਿਧਾਂਤ ਜਿਹੜਾ ਦੁਨੀਆਂ ਵਿੱਚ ਇਕ ਨਿਵੇਕਲੇ ਕਿਸਮ ਦਾ ਇਤਹਾਸ, ਨਿਵੇਕਲੇ ਕਿਸਮ ਦਾ ਸਿਧਾਂਤ ਹੈ ਜੋ ਦੁਨੀਆਂ ਵਿੱਚ ਅੱਜ ਤੱਕ ਕਦੇ ਪ੍ਰਚੱਲਤ ਨਹੀਂ ਹੋਇਆ।