September 21, 2021

Aone Punjabi

Nidar, Nipakh, Nawi Soch

ਹੁਸ਼ਿਆਰਪੁਰ ਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੋਠੀ ਦਾ ਘਿਰਾਓ

1 min read





ਪੰਜਾਬ ਸਰਕਾਰ ਦਾ ਜ਼ੋਰਦਾਰ ਪਿੱਟ ਸਿਆਪਾ ਕੀਤਾ ਗਿਆ  ਇਸ ਰੋਸ ਪ੍ਰਦਰਸ਼ਨ ਚ ਹੁਸ਼ਿਆਰਪੁਰ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਨੇ ਵੱਧ ਚਡ਼੍ਹ ਕੇ ਭਾਗ ਲਿਆ  ਹਾਲਾਂਕਿ ਸੁਰੱਖਿਆ ਦੇ ਲਿਹਾਜ਼ ਨੂੰ ਮੁੱਖ ਰੱਖਦਿਆਂ ਹੋਇਆਂ ਪੁਲੀਸ ਵੱਲੋਂ ਪਹਿਲਾਂ ਹੀ ਸਖਤ ਪ੍ਰਬੰਧ ਕੀਤੇ ਹੋਏ ਸਨ  ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਪੁਲੀਸ ਅਧਿਕਾਰੀਆਂ ਵਿਚਕਾਰ ਜੰਮ ਕੇ ਧੱਕਾ ਮੁੱਕੀ ਵੀ ਹੋਈ  ਗੱਲਬਾਤ ਦੌਰਾਨ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਸਿਰਫ ਤੇ ਸਿਰਫ ਘੁਟਾਲਿਆਂ ਦੀ ਜਨਨੀ ਬਣ ਕੇ ਰਹਿ ਗਈ ਹੈ  ਕਦੀ ਕਿਸੇ ਮੰਤਰੀ ਦਾ ਘੁਟਾਲਾ ਸਾਹਮਣੇ ਆਉਂਦਾ ਹੈ ਤੇ ਕਦੀ ਕਿਸੇ ਮੰਤਰੀ ਦਾ  ਆਮ ਆਦਮੀ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜੇਕਰ ਮੁਹਾਲੀ ਚ ਹੋਏ ਲੈਂਡ ਸਕੈਮ ਘੁਟਾਲੇ ਦੇ ਮੁੱਖ ਦੋਸ਼ੀ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ  ਕੈਬਨਿਟ ਚੋਂ ਬਰਖਾਸਤ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਵੀਹ ਅਗਸਤ ਨੂੰ ਹੁਸ਼ਿਆਰਪੁਰ ਸਥਿਤ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ  ਤੇ ਇਸ ਤਹਿਤ ਅੱਜ ਆਪ ਪਾਰਟੀ ਵੱਲੋਂ ਘਿਰਾਓ ਕੀਤਾ ਗਿਆ  ਹਾਲਾਂਕਿ ਆਗੂਆਂ ਵੱਲੋਂ ਬੈਰੀਕੇਡ ਤੋੜ ਕੇ ਅੱਗੇ ਲੰਘਣ ਦੀ ਕਈ ਵਾਰ ਕੋਸ਼ਿਸ਼ ਵੀ ਕੀਤੀ ਗਈ ਪ੍ਰੰਤੂ ਪੁਲੀਸ ਵੱਲੋਂ ਕੀਤੇ ਗਏ ਸੁਰੱਖਿਆਵਾਂ ਦੇ ਪ੍ਰਬੰਧਾਂ ਕਾਰਨ ਅੱਗੇ ਵਧਣ ਚ ਨਾਕਾਮ ਰਹੇ  ਜਿਸ ਕਾਰਨ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਬੇਰੰਗ ਹੀ ਵਾਪਸ ਮੁੜਨਾ ਪਿਆ  

Leave a Reply

Your email address will not be published. Required fields are marked *